ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਮੁਫਤ ਸਿਖਲਾਈ ਸ਼ੁਰੂ
-ਪਾਈਟ ਕੈਂਪ ਕਾਲਝਰਾਣੀ ਵਿਖੇ ਮੁਫਤ ਸਿਖਲਾਈ ਕੈਂਪ ਸ਼ੁਰੂ
Publish Date: Sat, 14 Feb 2026 04:42 PM (IST)
Updated Date: Sun, 15 Feb 2026 04:03 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ–ਬਾਦਲ ਰੋਡ) ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫਤ ਪੂਰਵ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਨੇ ਦੱਸਿਆ ਕਿ ਏਆਰਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਅਪਲਾਈ 13 ਫਰਵਰੀ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ 01 ਅਪ੍ਰੈਲ 2026 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਭਰਤੀ ਹੋਣ ਦੇ ਚਾਹਵਾਨ ਯੁਵਕ ਵੈੱਬ ਸਾਈਟ www.joinindianarmy.nic.in ਤੇ 1 ਅਪ੍ਰੈਲ 2026 ਤੱਕ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਨ-ਲਾਈਨ ਅਪਲਾਈ ਕਰਨ ਉਪਰੰਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜਿਲੇ ਦੇ ਨੌਜਵਾਨਾ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ-ਬਾਦਲ ਰੋਡ) ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਕਰਨ। ਲਿਖਤੀ ਪੇਪਰ ਦੀ ਤਿਆਰੀ ਡਿਜੀਟਲ ਸਮਾਰਟ ਕਲਾਸ ਰੂਮਜ਼ ਵਿੱਚ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ । ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 16 ਫਰਵਰੀ 2026 ਤੋਂ ਕਿਸੇ ਵੀ ਦਿਨ ਸਵੇਰੇ 9 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ। ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 94638-31615 ’ਤੇ ਸੰਪਰਕ ਕੀਤਾ ਜਾ ਸਕਦਾ ਹੈ।