ਅਦਾਲਤ ਨੇ ਭਗੌੜਾ ਐਲਾਨਿਆ
ਅਦਾਲਤ ਨੇ ਭਗੌੜਾ ਐਲਾਨਿਆ
Publish Date: Sat, 14 Feb 2026 04:43 PM (IST)
Updated Date: Sun, 15 Feb 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਅਦਾਲਤ ਵਿੱਚ ਲਗਾਤਾਰ ਗੈਰ ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵੀਰ ਸਿੰਘ ਬਾਸੀ ਪਿੰਡ ਰੂਪੇਵਾਲ ਜ਼ਿਲ੍ਹਾ ਜਲੰਧਰ ਖਿਲਾਫ ਬਠਿੰਡਾ ਦੀ ਅਦਾਲਤ ਵਿਚ ਕੋਈ ਕੇਸ ਚੱਲ ਰਿਹਾ ਹੈ। ਉਕਤ ਮੁਲਜਮ ਲਗਾਤਾਰ ਪੇਸ਼ੀ ਤੋਂ ਗੈਰ ਹਾਜ਼ਰ ਰਹਿ ਰਿਹਾ ਹੈ, ਜਿਸ ਕਾਰਨ ਅਦਾਲਤ ਨੇ ਉਸ ਨੂੰ ਕਈ ਵਾਰ ਸੰਮਣ ਤੇ ਵਰੰਟ ਵੀ ਜਾਰੀ ਕੀਤੇ, ਪਰ ਉਹ ਫਿਰ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ, ਜਿਸ ਤੋਂ ਬਾਅਦ ਜੀਐਮਆਈਸੀ ਤੁਰਨ ਕੁਮਾਰ ਦੀ ਅਦਾਲਤ ਨੇ ਮੁਲਜ਼ਮ ਨੂੰ ਭਗੌੜਾ ਕਰਾਰ ਦਿੰਦਿਆਂ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਬਾਅਦ ਮੁਲਜਮ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।