ਅੱਖਾਂ ਦਾ ਮੁਫ਼ਤ ਜਾਂਚ ਕੈਂਪ 17 ਫਰਵਰੀ ਨੂੰ
-ਮੁਫ਼ਤ ਮੈਡੀਕਲ ਹੈਲਥ ਚੈੱਕਅੱਪ ਅਤੇ ਜਿਲ੍ਹਾਂ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 17 ਫਰਵਰੀ
Publish Date: Sat, 14 Feb 2026 04:55 PM (IST)
Updated Date: Sun, 15 Feb 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਸੂਬਾ ਸਰਕਾਰ ਦੀਆਂ ਹਦਾਇਤਾਂ, ਡਾਇਰੈਕਟਰ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਡੀਸੀ ਧੀਮਾਨ ਦੇ ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਹੈਲਥ ਚੈੱਕਅੱਪ ਕੈਂਪ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 17 ਫਰਵਰੀ 2026 ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਆਸਰਾ ਬਿਰਧ ਆਸ਼ਰਮ, ਨੇੜੇ ਮਾਲਵਾ ਦੁੱਖ ਨਿਵਾਰਣ ਅੱਖਾਂ ਦਾ ਹਸਪਤਾਲ ਮੌੜ ਮੰਡੀ ਵਿਖੇ ਲਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਦੇ ਮੋਤੀਆਬਿੰਦ ਸਰਜਰੀਆਂ ਲਈ ਪ੍ਰੀ-ਅਸੈਸਮੈਂਟ ਕੈਂਪ, ਅਲਿਮਕੋ ਵੱਲੋਂ ਅਸੈਸਮੈਂਟ ਕੈਂਪ, ਡਿਮੈਂਸ਼ੀਆਂ ਸਕ੍ਰੀਨਿੰਗ, ਐੱਨਸੀਡੀ (ਗੈਰ-ਸੰਚਾਰੀ ਰੋਗ) ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਜਾਂਚ, ਅੱਖਾਂ ਦੀ ਜਾਂਚ, ਫਿਜ਼ਿਓਥੈਰੇਪੀ ਸੇਵਾਵਾਂ ਤੇ ਮਨੋਚਿਕਿਤਸਾ/ਕਲਿਨਿਕਲ/ਮਨੋਵਿਗਿਆਨਿਕ ਮੁੱਲਾਂਕਣ ਸਬੰਧੀ ਮਾਹਿਰ ਡਾ. ਹਾਜ਼ਰ ਰਹਿਣਗੇ। ਕੈਂਪ ਦੌਰਾਨ ਬਜੁਰਗਾਂ ਦੇ ਰੋਗਾਂ ਸਬੰਧੀ ਜਾਂਚ ਕਰਨ ਤੋਂ ਇਲਾਵਾ ਤੇ ਅੱਖਾਂ ਦੀ ਜਾਂਚ ਕਰਕੇ ਸਰਜਰੀ ਦਾ ਪ੍ਰਬੰਧ, ਮੁਫ਼ਤ ਦਵਾਈਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ/ਬੈਂਕਿੰਗਸੇਵਾਵਾਂ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕੀਤਾ ਜਾਵੇ।