ਹਮੇਸ਼ਾ ਲੋਕਾਂ ਦੇ ਨਾਲ ਖੜ੍ਹਾ ਰਹਾਂਗਾ : ਰਵੀਪ੍ਰੀਤ ਸਿੱਧੂ
ਲੋਕਾਂ ਦੇ ਦੁੱਖ–ਸੁੱਖ ਵਿੱਚ ਹਮੇਸ਼ਾ ਨਾਲ ਖੜੇ ਰਹਾਂਗਾ: ਰਵੀਪ੍ਰੀਤ ਸਿੱਧੂ
Publish Date: Sat, 14 Feb 2026 05:21 PM (IST)
Updated Date: Sun, 15 Feb 2026 04:04 AM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਇਕ ਮਹੱਤਵਪੂਰਨ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਦੁੱਖ–ਸੁੱਖ ਵਿੱਚ ਸਾਥ ਦੇਣ ਵਾਲੇ ਇਨਸਾਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ਼ ਸੱਤਾ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਮਾਧਿਅਮ ਹੈ। ਸਿੱਧੂ ਨੇ ਕਿਹਾ, “ਮੇਰੇ ਲਈ ਹਰ ਪਰਿਵਾਰ ਦੀ ਖੁਸ਼ੀ ਅਤੇ ਦੁੱਖ ਮਹੱਤਵਪੂਰਨ ਹੈ। ਉਹ ਹਰ ਵੇਲੇ ਆਪਣੇ ਇਲਾਕੇ ਦੇ ਲੋਕਾਂ ਨਾਲ ਖੜ੍ਹੇ ਹਨ ਤੇ ਹਮੇਸ਼ਾ ਹਾਂ ਅਤੇ ਰਹਾਂਗਾ। ਜੇ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮੈਨੂੰ ਆਪਣੇ ਘਰ ਦਾ ਮੈਂਬਰ ਸਮਝ ਕੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਨੀਤੀ ਹਮੇਸ਼ਾ ਪਿੰਡਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੀ ਭਲਾਈ ਨਾਲ ਜੁੜੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਉਹ ਲੋਕਾਂ ਦੇ ਭਰੋਸੇ ’ਤੇ ਖਰੇ ਉਤਰਨ ਲਈ ਦਿਨ-ਰਾਤ ਮਿਹਨਤ ਕਰਦੇ ਰਹਿਣਗੇ ਅਤੇ ਹਰ ਹਾਲਤ ਵਿੱਚ ਆਪਣੇ ਇਲਾਕੇ ਦੇ ਵਸਨੀਕਾਂ ਦੇ ਨਾਲ ਮਜ਼ਬੂਤੀ ਨਾਲ ਖੜੇ ਰਹਿਣਗੇ।