ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
ਟ੍ਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਦਰਦਨਾਕ ਮੌਤ
Publish Date: Sat, 14 Feb 2026 05:56 PM (IST)
Updated Date: Sun, 15 Feb 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੰਤਪੁਰਾ ਰੋਡ ’ਤੇ ਹੋਟਲ ਡਾਲਫਿਨ ਨੇੜੇ ਇੱਕ ਵਿਅਕਤੀ ਦੀ ਟ੍ਰੇਨ ਦੀ ਚਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਅਣਪਛਾਤਾ ਨੌਜਵਾਨ ਰੇਲਵੇ ਲਾਈਨਾਂ ਨੂੰ ਪਾਰ ਕਰ ਰਿਹਾ ਸੀ ਜਾਂ ਕਿਸੇ ਕਾਰਨ ਪਟੜੀਆਂ ਨੇੜੇ ਮੌਜੂਦ ਸੀ ਕਿ ਅਚਾਨਕ ਰੇਲਗੱਡੀ ਦੀ ਚਪੇਟ ’ਚ ਆ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਮ੍ਰਿਤਕ ਦੇ ਸਰੀਰ ਦੇ ਕਈ ਟੁਕੜੇ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਸੰਬੰਧਿਤ ਅਧਿਕਾਰੀਆਂ ਤੇ ਸਮਾਜ-ਸੇਵੀ ਸੰਸਥਾਵਾਂ ਨੂੰ ਦਿੱਤੀ। ਸੂਚਨਾ ਮਿਲਣ ’ਤੇ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਆਕਾਸ਼ ਗਰਗ ਤੇ ਅੰਸ਼ ਮਹਿਤਾ ਐਂਬੂਲੈਂਸ ਸਮੇਤ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਵੱਲੋਂ ਰੇਲਵੇ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਜੀਆਰਪੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਪ੍ਰਾਰੰਭਿਕ ਜਾਂਚ ਸ਼ੁਰੂ ਕੀਤੀ। ਮ੍ਰਿਤਕ ਨੇ ਨੀਲੇ ਰੰਗ ਦੀ ਜੀਨਜ਼ ਪੈਂਟ ਤੇ ਨੀਲੇ ਰੰਗ ਦੀ ਜੈਕਟ ਪਹਿਨੀ ਹੋਈ ਸੀ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਪਛਾਣ ਲਈ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁੱਢਲੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਇਕੱਠਾ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।