ਕੇਸਰ ਸਿੰਘ ਵਾਲਾ 'ਚ ਬੱਚਿਆਂ ਦਾ ਕੀਤਾ ਸਨਮਾਨ
ਕੇਸਰ ਸਿੰਘ ਵਾਲਾ 'ਚ ਬੱਚਿਆਂ ਦਾ ਸਨਮਾਨ ਕੀਤਾ
Publish Date: Sat, 14 Feb 2026 06:14 PM (IST)
Updated Date: Sun, 15 Feb 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਕੇਸਰ ਸਿੰਘ ਵਾਲਾ ਦੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਗੁਰਬਾਣੀ ਦੇ ਪਾਠ ਨੂੰ ਸ਼ੁੱਧ ਪੜ੍ਹਨ ਵਾਲੇ ਪੰਜ ਬੱਚਿਆਂ ਨੂੰ ਨਕਦ ਰਾਸ਼ੀ 1100 ਰੁਪਏ ਪ੍ਰਤੀ ਬੱਚਾ ਦੇ ਕੇ ਸਨਮਾਨਿਤ ਕੀਤਾ ਗਿਆ। ਦਸਤਾਰ ਮੁਕਾਬਲੇ ਵਿੱਚ 33 ਬੱਚਿਆਂ ਨੂੰ ਦਸਤਾਰਾਂ ਦਿੱਤੀਆਂ ਗਈਆਂ।
ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਸਮੁੱਚੀ ਪ੍ਰਬੰਧਕੀ ਕਮੇਟੀ ਨੇ ਦਿੱਤੀ। ਉਨ੍ਹਾਂ ਫੈਸਲਾ ਲਿਆ ਕਿ ਜੋ ਬੱਚੇ ਭਵਿੱਖ ਵਿੱਚ ਸ਼ੁੱਧ ਪਾਠ ਅਤੇ ਸਿੱਖ ਇਤਿਹਾਸ ਬਾਰੇ ਸਹੀ ਜਾਣਕਾਰੀ ਰੱਖਣਗੇ ਉਨ੍ਹਾਂ ਨੂੰ ਵੀ ਹਰ ਸਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਇਸ ਸਾਦੇ ਸਮਾਗਮ ਵਿੱਚ ਕਮੇਟੀ ਮੈਂਬਰ ਗੁਰਮੇਲ ਸਿੰਘ, ਮਾਸਟਰ ਸਵਰਨ ਸਿੰਘ, ਸਿਕੰਦਰ ਸਿੰਘ, ਜਗਦੇਵ ਸਿੰਘ ਪੰਮਾ, ਗੁਰਮੇਲ ਸਿੰਘ ਫੌਜੀ, ਸਵਰਨ ਸਿੰਘ, ਬਹਾਦਰ ਸਿੰਘ, ਮੰਗਤ ਸਿੰਘ, ਬਚਿੱਤਰ ਸਿੰਘ, ਬਲਜੀਤ ਸਿੰਘ, ਜਗਸੀਰ ਸਿੰਘ ਫੌਜੀ, ਮੇਜਰ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਸੁਖਚੈਨ ਸਿੰਘ, ਬੰਟੀ ਸਿੰਘ, ਰੇਸ਼ਮ ਸਿੰਘ ਬਾਬੂ ਸਿੰਘ, ਗੁਰਪਿਆਰਾ ਸਿੰਘ ਅਤੇ ਪ੍ਰਦੀਪ ਸਿੰਘ ਹਾਜ਼ਰ ਸਨ।