ਬਾਰਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
Publish Date: Sat, 14 Feb 2026 06:46 PM (IST)
Updated Date: Sun, 15 Feb 2026 04:09 AM (IST)
ਖੁਸ਼ਦੀਪ ਸਿੰਘ ਗਿੱਲ, ਤਲਵੰਡੀ ਸਾਬੋ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਦਸਵੀਂ ਕਲਾਸ ਦੀ ਗੁਡਲੱਕ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਸ਼ਾਨਦਾਰ ਅਤੇ ਯਾਦਗਾਰ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਸਕੂਲ ਦੇ ਚੇਅਰਮੈਨ ਵਿਨੋਦ ਖੁਰਾਣਾ,ਸਕੂਲ ਪ੍ਰਧਾਨ ਲਗਨ ਖੁਰਾਣਾ, ਪ੍ਰਿੰਸੀਪਲ ਮੈਡਮ ਮੀਨੂੰ ਗਰਗ, ਸਕੂਲ ਕੋਆਰਡੀਨੇਟਰ ਮੈਡਮ ਬੇਅੰਤ ਕੌਰ ਅਤੇ ਸਮੂਹ ਅਧਿਆਪਕ ਵਰਗ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ । ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਜ੍ਵਲਨ ਅਤੇ ਸਰਸਵਤੀ ਵੰਦਨਾ ਨਾਲ ਹੋਈ। ਨੌਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗਿੱਧਾ, ਭੰਗੜਾ, ਗੀਤ ਅਤੇ ਕੁੱਝ ਗੇਮਜ ਸ਼ਾਮਲ ਸਨ। ਵਿਦਿਆਰਥੀਆਂ ਨੇ ਅਨੁਭਵ ਸਾਂਝੇ ਕਰਦਿਆਂ ਸਕੂਲ ਨਾਲ ਬਿਤਾਏ ਸੁਹਾਵਣੇ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਤੇ ਵਿਦਿਆਰਥੀਆਂ ਲਈ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ। ਪ੍ਰਿੰਸੀਪਲ ਮੈਡਮ ਮੀਨੂੰ ਗਰਗ ਨੇ ਆਪਣੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਉੱਚੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਜੀਵਨ ਵਿੱਚ ਅਨੁਸ਼ਾਸਨ, ਮਿਹਨਤ ਅਤੇ ਸਚਾਈ ਸਫਲਤਾ ਦੀ ਕੁੰਜੀ ਹਨ। ਸਕੂਲ ਦੇ ਅਧਿਆਪਕ ਵਰਗ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਉਨ੍ਹਾਂ ਨੂੰ ਆਸ਼ੀਰਵਾਦ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੂੰ ਯਾਦਗਾਰੀ ਸਨਮਾਨ ਅਤੇ ਤੋਹਫ਼ੇ ਭੇਟ ਕੀਤੇ ਗਏ।
ਅੰਤ ’ਚ ਸਭ ਨੇ ਇਕੱਠੇ ਹੋ ਕੇ ਸਮੂਹਿਕ ਤਸਵੀਰਾਂ ਖਿੱਚਵਾਈਆਂ ਤੇ ਇਕ-ਦੂਜੇ ਨੂੰ ਗਲੇ ਮਿਲ ਕੇ ਵਿਦਾਇਗੀ ਦਿੱਤੀ। ਇਸ ਵਿਸ਼ੇਸ਼ ਮੌਕੇ ਸਕੂਲ ਦੇ ਚੇਅਰਮੈਨ ਵਿਨੋਦ ਖੁਰਾਣਾ, ਸਕੂਲ ਪ੍ਰਧਾਨ ਲਗਨ ਖੁਰਾਣਾ, ਪ੍ਰਿੰਸੀਪਲ ਮੈਡਮ ਮੀਨੂੰ ਗਰਗ, ਸੀਨੀਅਰ ਸਕੂਲ ਕੋਆਰਡੀਨੇਟਰ ਮੈਡਮ ਬੇਅੰਤ ਕੌਰ, ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ, ਸੁਨੀਤਾ ਰਾਣੀ, ਪਰਮਿੰਦਰ ਕੌਰ,ਰਾਜਪ੍ਰੀਤ ਕੌਰ, ਮੇਘਾ ਗਰਗ, ਪਵਨਦੀਪ ਕੌਰ, ਡਿੰਪਲ ਬਾਂਸਲ, ਰਮਨਦੀਪ ਕੌਰ, ਕਿਰਨਦੀਪ ਕੌਰ, ਸਿੰਪਲ ਬਾਂਸਲ, ਰਣਦੀਪ ਕੌਰ, ਗੁਰਪ੍ਰੀਤ ਕੌਰ, ਜਤਿੰਦਰ ਕੌਰ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਅਨੂ ਬਾਲਾ, ਕਰਮਜੀਤ ਕੌਰ, ਰਿਪਤਾ, ਸੁਖਪ੍ਰੀਤ ਕੌਰ, ਰਿੰਪੀ , ਸ਼ਾਲੂ, ਇੰਦਰਜੀਤ ਸਿੰਘ, ਅਮਰਜੀਤ ਸਿੰਘ, ਲਵਪ੍ਰੀਤ ਸਿੰਘ, ਸੰਦੀਪ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ।