ਸੜਕ ਹਾਦਸੇ ’ਚ ਸਾਈਕਲ ਸਵਾਰ ਜ਼ਖ਼ਮੀ
ਸੜਕ ਹਾਦਸੇ ਵਿਚ ਸਾਈਕਲ ਸਵਾਰ ਜ਼ਖ਼ਮੀ
Publish Date: Sun, 15 Feb 2026 04:27 PM (IST)
Updated Date: Mon, 16 Feb 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਥਾਣਾ ਕੈਂਟ ਨੇੜੇ ਇਕ ਆਟੋ ਚਾਲਕ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਭੁੱਚੋਂ ਮੰਡੀ ਵਜੋਂ ਹੋਈ।