ਨਸ਼ਾ ਤਸਕਰੀ ਦੇ ਦੋਸ਼ ਹੇਠ 9 ਜਣੇ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਹੇਠ 9 ਵਿਅਕਤੀ ਗ੍ਰਿਫ਼ਤਾਰ
Publish Date: Sun, 15 Feb 2026 04:28 PM (IST)
Updated Date: Mon, 16 Feb 2026 04:01 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸ਼ਕਰੀ ਦੇ ਦੋਸ਼ ’ਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਪੁਲਿਸ ਨੇ ਬੀੜ ਤਲਾਬ ਬਸਤੀ ਇਲਾਕੇ ਤੋਂ ਕੁਲਵਿੰਦਰ ਕੌਰ ਨੂੰ 6.25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਪੁਲਿਸ ਨੇ ਪਿੰਡ ਜੀਦਾ ਤੋਂ ਸੁਖਵਿੰਦਰ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਤੇ ਅਮ੍ਰਿਤਪਾਲ ਸਿੰਘ ਵਾਸੀ ਪਿੰਡ ਹਰਰਾਏਪੁਰ ਨੂੰ 59 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਪਿੰਡ ਪੂਹਲੀ ਤੋਂ ਗੁਰਿੰਦਰ ਸਿੰਘ ਉਰਫ਼ ਗੁਰਵਿੰਦਰ ਸਿੰਘ ਵਾਸੀ ਪਿੰਡ ਮਾਂਗੇਆਣਾ, ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ 150 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਕਮਲਜੀਤ ਸਿੰਘ ਨੂੰ 2.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੋਟਫੱਤਾ ਪੁਲਿਸ ਨੇ ਜਗਦੀਪ ਸਿੰਘ ਵਾਸੀ ਪਿੰਡ ਤੁੰਗਵਾਲੀ ਨੂੰ 6.30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਮੌੜ ਪੁਲਿਸ ਨੇ ਗੁਰਪ੍ਰੀਤ ਸਿੰਘ ਅਤੇ ਲਖਬੀਰ ਸਿੰਘ ਨੂੰ 3.20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਚਰਨਜੀਤ ਕੌਰ ਨੂੰ 5.17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।