ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਲਈ ਰਣਜੀਤ ਸੰਧੂ ਮੈਦਾਨ ’ਚ
ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਲਈ ਰਣਜੀਤ ਸਿੰਘ ਸੰਧੂ ਮੈਦਾਨ ’ਚ
Publish Date: Sun, 15 Feb 2026 07:17 PM (IST)
Updated Date: Mon, 16 Feb 2026 04:12 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਪੰਜਾਬ ਦੇ ਉਭਰਦੇ ਨੌਜਵਾਨ ਆਗੂ ਰਣਜੀਤ ਸਿੰਘ ਸੰਧੂ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੀ ਚੋਣ ਲੜਨ ਨਾਲ ਨੌਜਵਾਨ ਵਰਗ ਵਿੱਚ ਖਾਸਾ ਉਤਸ਼ਾਹ ਪੈਦਾ ਹੋ ਗਿਆ ਹੈ। ਮੌਜੂਦਾ ਸਮੇਂ ਵਿੱਚ ਉਹ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਨਿੱਜੀ ਸਹਾਇਕ ਵਜੋਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ ਤੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਇਕੱਠਾ ਕਰਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਉੱਚ ਪੱਧਰ ਤਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਈ ਸੀ। ਚੋਣ ਪ੍ਰਚਾਰ ਨੂੰ ਲੈ ਕੇ ਸੰਧੂ ਵੱਲੋਂ ਸੂਬੇ ਭਰ ਵਿੱਚ ਸਰਗਰਮ ਦੌਰੇ ਕੀਤੇ ਜਾ ਰਹੇ ਹਨ। ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਨੌਜਵਾਨ ਵਰਗ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣਾ ਵਿਜ਼ਨ ਸਾਂਝਾ ਕਰ ਰਹੇ ਹਨ, ਉਥੇ ਹੀ ਬੀਤੇ ਦਿਨ ਉਨ੍ਹਾਂ ਨੇ ਹਲਕਾ ਤਲਵੰਡੀ ਸਾਬੋ ਦੇ ਕਈ ਪਿੰਡਾਂ ਦਾ ਦੌਰਾ ਕਰਦੇ ਹੋਏ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ। ਇਸ ਦੌਰਾਨ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ। ਰਣਜੀਤ ਸੰਧੂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਬੇਰੁਜ਼ਗਾਰੀ, ਸਿੱਖਿਆ ਦੇ ਮੌਕੇ, ਨਸ਼ਿਆਂ ਵਿਰੁੱਧ ਮੁਹਿੰਮ ਅਤੇ ਪਿੰਡ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਜਿੱਤ ਮਿਲਣ ‘ਤੇ ਉਹ ਯੂਥ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਖਾਸ ਯੋਜਨਾਵਾਂ ਲੈ ਕੇ ਆਉਣਗੇ।