ਯੂਕੇ ਭੇਜਣ ਦੇ ਝਾਂਸੇ ’ਚ 28 ਲੱਖ ਠੱਗਣ ’ਤੇ ਤਿੰਨ ਨਾਮਜ਼ਦ
ਯੂਕੇ ਭੇਜਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਦੀ ਠੱਗੀ, ਪਤੀ ਪਤਨੀ ਸਮੇਤ ਤਿੰਨ ਨਾਮਜਦ
Publish Date: Mon, 16 Feb 2026 04:34 PM (IST)
Updated Date: Tue, 17 Feb 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇਕ ਵਿਅਕਤੀ ਨੂੰ ਪਰਿਵਾਰ ਸਮੇਤ ਯੂਕੇ ਭੇਜਣ ਦੇ ਨਾਮ ਤੇ 28 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਨੇ ਇਸ ਮਾਮਲੇ ਵਿੱਚ ਪਤੀ ਪਤਨੀ ਸਮੇਤ ਤਿੰਨ ਖਿਲਾਫ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਅਮਨਦੀਪ ਸਿੰਘ ਵਾਸੀ ਸ੍ਰੀ ਗੰਗਾ ਨਗਰ ਰਾਜਸਥਾਨ ਨੇ ਦੱਸਿਆ ਕਿ ਉਸਨੇ ਪਰਿਵਾਰ ਸਮੇਤ ਵਿਦੇਸ਼ ਜਾਣ ਲਈ ਦਿਲਰਾਜ ਸਿੰਘ, ਉਸਦੀ ਪਤਨੀ ਸੰਦੀਪ ਕੌਰ ਵਾਸੀਆਨ ਹਜੂਰਾ ਕਪੂਰਾ ਕਲੋਨੀ ਬਠਿੰਡਾ ਅਤੇ ਜਰਮਨ ਸਿੰਘ ਵਾਸੀ ਪਿੰਡ ਰੱਤਾ ਟਿੱਬਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸੰਪਰਕ ਕੀਤਾ। ਪੀੜਤ ਅਨੁਸਾਰ ਮੁਲਜ਼ਮਾਂ ਨੇ ਕਿਹਾ ਕਿ ਉਹ ਉਸ ਨੂੰ ਪਰਿਵਾਰ ਸਮੇਤ ਯੂਕੇ ਭੇਜ ਦੇਣਗੇ, ਜਿਸ ਲਈ 28 ਲੱਖ ਰੁਪਏ ਖਰਚ ਆਉਣਗੇ। ਪੀੜਤ ਨੇ ਦੱਸਿਆ ਕਿ ਬਠਿੰਡਾ ਦੇ ਅਜੀਤ ਰੋਡ ਉੱਪਰ ਉਸ ਨੇ ਮੁਲਜਮਾਂ ਨੂੰ 28 ਲੱਖ ਰੁਪਏ ਦੇ ਦਿੱਤੇ, ਜਿਸ ਤੋਂ ਬਾਅਦ ਮੁਲਜਮਾਂ ਨੇ ਨਾ ਤਾਂ ਉਸ ਨੂੰ ਯੂਕੇ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਤਿੰਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।