ਕਾਂਗੜ ‘ਚ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਕਾਂਗੜ ‘ਚ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
Publish Date: Mon, 16 Feb 2026 05:57 PM (IST)
Updated Date: Tue, 17 Feb 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਦਸਵੀਂ ਤੇ ਬਾਰਵੀ ਜਮਾਤ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਰਿਬਨ ਦੀ ਰਸਮ ਕਰਕੇ ਪਾਰਟੀ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸੀਨੀਅਰ ਬੱਚਿਆਂ ਵੱਲੋਂ ਅਧਿਆਪਕਾਂ ਤੇ ਢੁੱਕਵੀਆਂ ਟਿੱਪਣੀਆਂ ਕਰਕੇ ਵਧੀਆ ਮਾਹੌਲ ਸਿਰਜਿਆ ਗਿਆ ਜਦੋਂਕਿ ਜੂਨੀਅਰ ਬੱਚਿਆਂ ਵੱਲੋਂ ਸੀਨੀਅਰ ਬੱਚਿਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ। ਸੀਨੀਅਰ ਬੱਚਿਆਂ ਵੱਲੋਂ ਨਿਭਾਏ ਫ਼ਰਜ਼ਾਂ ਦੀ ਸਕੂਲ ਅਧਿਆਪਕਾਂ ਵੱਲੋਂ ਪ੍ਰਸ਼ੰਸਾ ਕੀਤੀ ਗਈ। ਬੱਚਿਆਂ ਵੱਲੋਂ ਵਿਦਾਇਗੀ ਭਾਸ਼ਣ ਦੇ ਕੇ ਸਭ ਨੂੰ ਭਾਵੁਕ ਕਰ ਦਿੱਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰ ਗੀਤ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ ਗਈਆਂ ਅਤੇ ਹਾਜ਼ਰੀਨ ਨੇ ਰੰਗਾਰੰਗ ਪ੍ਰੋਗਰਾਮ ਦਾ ਖੂਬ ਅਨੰਦ ਮਾਣਿਆ ਗਿਆ। ਇਸ ਮੌਕੇ ਪ੍ਰਿੰਸੀਪਲ ਸੋਨੂੰ ਕੁਮਾਰ ਨੇ ਸਮੂਹ ਸਟਾਫ਼ ਤੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ, ਸਮੂਹ ਸਕੂਲ ਡਰਾਈਵਰ ਅਤੇ ਸੇਵਾਦਾਰ ਹਾਜ਼ਰ ਸਨ।