ਸਤਵੀਰ ਕੌਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ
ਸਤਵੀਰ ਕੌਰ ਜੀ ਅਗਾਊ ਜਮਾਨਤ ਦੀ ਅਰਜੀ ਰੱਦ
Publish Date: Mon, 16 Feb 2026 06:53 PM (IST)
Updated Date: Tue, 17 Feb 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਮ ਆਦਮੀ ਪਾਰਟੀ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਪਿੰਡ ਕਾਲਝਰਾਣੀ ਦੀ ਸਰਪੰਚ ਸਤਵੀਰ ਕੌਰ ਦੀ ਜ਼ਮਾਨਤੀ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਕ ਆਪ ਵਲੰਟੀਅਰ ਦੀ ਸ਼ਿਕਾਇਤ ਦੇ ਆਧਾਰ ’ਤੇ ਸਤਵੀਰ ਕੌਰ ਖਿਲਾਫ ਕੁਰੱਪਸ਼ਨ ਐਕਟ ਦੀਆਂ ਧਰਾਵਾਂ ਤਹਿਤ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਉਸ ਉਪਰ ਜੰਗਲਾਤ ਕਾਰਪੋਰੇਸ਼ਨ ਵਿੱਚ ਕੱਚੇ ਮੁਲਾਜ਼ਮ ਵਜੋਂ ਕੰਮ ਕਰਦੇ ਇੱਕ ਨੌਜਵਾਨ ਤੋਂ ਤਨਖਾਹ ਵਿੱਚੋਂ ਹਿੱਸਾ ਮੰਗੇ ਜਾਣ ਦੇ ਦੋਸ਼ ਸਨ। ਇਨ੍ਹਾਂ ਦੋਸ਼ਾਂ ਤੋਂ ਬਾਅਦ ਸਰਪੰਚ ਸਤਵੀਰ ਕੌਰ ਨੇ ਬਠਿੰਡਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜੀ ਦਾਇਰ ਕੀਤੀ ਸੀ। ਉਸ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਕਤ ਵਿਅਕਤੀ ਨਾਲ ਉਸ ਦਾ ਭੈਣ ਭਰਾ ਵਾਲਾ ਰਿਸ਼ਤਾ ਸੀ। ਇਸ ਕਾਰਨ ਉਸਨੇ ਕੁਝ ਪੈਸੇ ਉਧਾਰੇ ਲਏ ਹੋਏ ਸਨ, ਜਿਸ ਕਾਰਨ ਸਤਵੀਰ ਆਪਣੇ ਪੈਸੇ ਵਾਪਸ ਮੰਗ ਰਹੀ ਸੀ। ਉਨ੍ਹਾਂ ਇਹ ਵੀ ਦਲੀਲ ਦਿੱਤੀ ਗਈ ਵਿਜੀਲੈਂਸ ਨੇ ਕੇਸ ਦਰਜ ਕਰਨ ਤੋਂ ਪਹਿਲਾਂ ਪੁਖਤਾ ਆਡੀਓ ਦੀ ਜਾਂਚ ਨਹੀਂ ਕਰਵਾਈ। ਮੁੱਦਈ ਪੱਖ ਵੱਲੋਂ ਪੇਸ਼ ਹੋਏ ਵਕੀਲ ਅੰਗਰੇਜ਼ ਸਿੰਘ ਸੋਹਲ ਨੇ ਦਲੀਲ ਦਿੱਤੀ ਕਿ ਮਾਮਲਾ ਗੰਭੀਰ ਹੈ ਇਸ ਲਈ ਜਮਾਨਤ ਦੀ ਅਰਜੀ ਰੱਦ ਕੀਤੀ ਜਾਵੇ। ਇਸ ਤੋਂ ਬਾਅਦ ਅਦਾਲਤ ਨੇ ਸਤਵੀਰ ਕੌਰ ਦੀ ਅਗਾਉਂ ਜਮਾਨਤ ਦੀ ਅਰਜੀ ਨੂੰ ਰੱਦ ਕਰ ਦਿੱਤਾ ਹੈ।