“ਯੁੱਧ ਨਸ਼ਿਆਂ ਵਿਰੁੱਧ” ਰੈਲੀ ‘ਚ ਪੁੱਜੇ ਲੋਕ : ਵਿਧਾਇਕ ਸਿੱਧੂ
ਲੋਕ ਵੱਡੇ ਕਾਫਲਿਆ ‘ਚ “ਯੁੱਧ ਨਸ਼ਿਆਂ ਵਿਰੁੱਧ” ਵਿਸ਼ਾਲ ਰੈਲੀ ‘ਚ ਪਹੁੰਚੇ ਵਿਧਾਇਕ ਸਿੱਧੂ
Publish Date: Mon, 16 Feb 2026 08:31 PM (IST)
Updated Date: Tue, 17 Feb 2026 04:12 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਕਿਲੀ ਚਾਹਲਾਂ ਵਿਖੇ ਕਰਵਾਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ਾਲ ਰੈਲੀ ਵਿੱਚ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਸਮੇਤ ਸ਼ਮੂਲੀਅਤ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦਾ ਵੱਡਾ ਕਾਫਲਾ ਭਗਤਾ ਭਾਈ ਕਾ ਦਾਣਾ ਮੰਡੀ ਤੋਂ ਰਵਾਨਾ ਹੋਇਆ, ਜਿਸ ਨੇ ਇਲਾਕੇ ਵਿਚ ਨਸ਼ਿਆਂ ਖ਼ਿਲਾਫ਼ ਜੰਗ ਲਈ ਲੋਕਾਂ ਦੇ ਜਜ਼ਬੇ ਨੂੰ ਦਰਸਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ‘ਆਪ’ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਿਰਫ਼ ਸਰਕਾਰ ਦੀਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰ ਵਰਗ ਦਾਸਾਥ ਮਿਲੇ ਤਾਂ ਚਿੱਟੇ ਵਰਗੇ ਕੋਹੜ ਨੂੰ ਜੜੋਂ ਖਤਮ ਕਰਨਾ ਸੰਭਵ ਹੈ। ਉਨ੍ਹਾਂ ਨੇ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਵੀਡੀਸੀ ਮੈਂਬਰ ਪਿੰਡਾਂ ਦੇ ਪਹਿਰੇਦਾਰਾਂ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਉਹ ਆਪਣੇ ਫਰਜ਼ ਨੂੰ ਬਹੁਤ ਸੁਚੱਜੇ ਅਤੇ ਇਮਾਨਦਾਰ ਢੰਗ ਨਾਲ ਨਿਭਾ ਰਹੇ ਹਨ। ਇਹ ਸਾਂਝੀ ਕੋਸ਼ਿਸ਼ ਹੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹੈ। ਵਿਧਾਇਕ ਸਿੱਧੂ ਨੇ ਸਭ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਇਸ ਲੜਾਈ ਵਿਚ ਰਾਜਨੀਤੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਸਾਥ ਦਿੱਤਾ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਅਤੇ ਸੁਖਾਲਾ ਭਵਿੱਖ ਦਿੱਤਾ ਜਾ ਸਕੇ।