ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
ਸ਼ੱਕੀ ਹਾਲਾਤਾਂ ’ਚ ਨੌਜਵਾਨ ਦੀ ਮੌਤ
Publish Date: Tue, 17 Feb 2026 04:31 PM (IST)
Updated Date: Wed, 18 Feb 2026 04:13 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬੀੜ ਤਲਾਬ ਰੋਡ ’ਤੇ ਬਸਤੀ ਨੰਬਰ 1 ਵਿਚ ਸਰਹਿੰਦ ਨਹਿਰ ਨੇੜੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਅਤੇ ਥਾਣਾ ਸਦਰ ਪੁਲਿਸ ਮੌਕੇ ’ਤੇ ਪਹੁੰਚੀ ਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੁਘੇ ਕਲਾਂ ਵਜੋਂ ਹੋਈ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।