ਪ੍ਰੀਖਿਆ ਕੇਂਦਰਾਂ ਨੇੜੇ ਵਿਅਕਤੀਆਂ ਦੇ ’ਕੱਠੇ ਹੋਣ 'ਤੇ ਪਾਬੰਦੀ
ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
Publish Date: Tue, 17 Feb 2026 04:52 PM (IST)
Updated Date: Wed, 18 Feb 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਐਸਏਐਸ ਨਗਰ, (ਮੋਹਾਲੀ) ਦੇ ਪੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਤੇ 12ਵੀਂ ਜਮਾਤ ਦੀਆਂ ਫਰਵਰੀ/ਮਾਰਚ 2026 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ),17 ਫਰਵਰੀ 2026 ਤੋਂ 04 ਅਪ੍ਰੈਲ 2026 ਤਕ ਕਰਵਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਚੇਅਰਮੈਨ, ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੇ ਪੱਤਰ ਅਨੁਸਾਰ ਸੀਬੀਐਸਸੀ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਫਰਵਰੀ/ਮਾਰਚ 2026 ਦੀਆਂ ਸਲਾਨਾ ਪ੍ਰੀਖਿਆਵਾਂ 17 ਫਰਵਰੀ 2026 ਤੋਂ 11 ਅਪ੍ਰੈਲ 2026 ਤਕ ਕਰਵਾਈਆਂ ਜਾ ਰਹੀਆਂ ਹਨ। ਇਹ ਹੁਕਮ 17 ਫਰਵਰੀ 2026 ਤੋਂ 11 ਅਪ੍ਰੈਲ 2026 ਤੱਕ ਲਾਗੂ ਰਹਿਣਗੇ।