ਐਸਐਸਡੀ ਕਾਲਜ ਵਿਚ ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਾਇਆ
ਐਸਐਸਡੀ ਕਾਲਜ ਵਿਚ ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ
Publish Date: Tue, 17 Feb 2026 04:56 PM (IST)
Updated Date: Wed, 18 Feb 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਅਧੀਨ ਐੱਸਐੱਸਡੀ ਕਾਲਜ ’ਚ ਏਡਜ਼ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ। ਇਸ ਵਿਚ ਕਾਲਜ਼ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਏਡਜ਼ ਨਾਲ ਸਬੰਧਤ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ, ਤਾਂ ਜੋ ਇਸ ਭਿਆਨਕ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਵਾਇੰਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਬਾਰੇ ਜਾਣਕਾਰੀ ਦਿੰਦਿਆਂ ਇਸ ਦੀ ਰੋਕਥਾਮ ਲਈ ਵੱਖ-ਵੱਖ ਸੁਝਾਅ ਦਿੱਤੇ। ਕੈਂਪ ਦੌਰਾਨ ਰੈਡ ਰਿਬਨ ਕਲੱਬ ਦੇ ਕੋਆਡੀਨੇਟਰ ਪ੍ਰੇ. ਤਰਸੇਮ ਕੁਮਾਰ ਨੇ ਵਿਦਿਆਰਥੀਆਂ ਨੂੰ ਏਡਜ਼ ਬਿਮਾਰੀ ਦੇ ਵੱਖ-ਵੱਖ ਲੱਛਣਾਂ ਬਾਰੇ ਜਾਣੂ ਕਰਵਾਇਆ। ਇਸ ਮੁਕਾਬਲੇ ਦੀਪਕ ਕੁਮਾਰ ਅਤੇ ਕੁਲਦੀਪ ਸਿੰਘ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਉਪਰੰਤ ਵਿਦਿਆਰਥੀਆਂ ਦਾ ਸਨਮਾਨ ਕੀਤਾ।