ਸਾਲਾਨਾ ਸਮਾਗਮ ਦੌਰਾਨ ਲਾਇਆ ਖੂਨਦਾਨ ਕੈਂਪ
ਸਲਾਨਾ ਸਮਾਗਮ ਮੌਕੇ ਖੂਨਦਾਨ ਕੈਂਪ ਲਾਇਆ
Publish Date: Tue, 17 Feb 2026 05:14 PM (IST)
Updated Date: Wed, 18 Feb 2026 04:06 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਦੇ ਪਿੰਡ ਗੋਲੇਵਾਲਾ ਵਿਖੇ ਡੇਰਾ ਬਾਬਾ ਕਾਹਨ ਦਾਸ ਤੇ ਬਾਬਾ ਮਸਤ ਰਾਮ ਦੇ ਸਾਲਾਨਾ ਸਮਾਗਮ ਮੌਕੇ ਗੁਰੂਘਰ ਸੰਗਤਸਰ ਗੋਲੇਵਾਲਾ ਦੀ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ’ਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਕੇਵਲ ਸਿੰਘ ਨੇ ਦੱਸਿਆ ਕਿ ਲਗਭਗ 25 ਨੌਜਵਾਨਾਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੁੱਖ ਸੇਵਾਦਾਰ ਭਮੀਰੀ ਦਾਸ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ, ਕਿਉਂਕਿ ਇਸ ਨਾਲ ਕਿਸੇ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਤ ਤੌਰ ‘ਤੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ। ਸੰਗਤਸਰ ਗੁਰੂਘਰ ਗੋਲੇਵਾਲਾ ਦੇ ਮੁੱਖ ਸੇਵਾਦਾਰ ਬਾਬਾ ਗੁਲਜਾਰ ਸਿੰਘ ਨੇ ਖੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸੇਵਾ ਭਾਵਨਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਮਾਜ-ਸੇਵਾ ਦੇ ਕੰਮਾਂ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਧਾਨ ਕੇਵਲ ਸਿੰਘ, ਰਘਵਿੰਦਰ ਸਿੰਘ ਤੇ ਹਰਿੰਦਰ ਸਿੰਘ ਨੇ ਨੌਜਵਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਲਵਦੀਪ ਸਿੰਘ ਦੰਦੀਵਾਲ, ਲਖਵਿੰਦਰ ਸਿੰਘ ਲੱਖੀ, ਨਿਰਮਲ ਸ਼ਰਮਾ, ਪਾਲ ਸਿੰਘ, ਸਿਵਰਾਜ ਸਿੰਘ, ਰਾਜੂ, ਦਾਰਾ ਫੌਜੀ ਅਤੇ ਜਸਵੀਰ ਸਿੰਘ ਸਮੇਤ ਕਈ ਹੋਰ ਸੇਵਾਦਾਰ ਮੌਜੂਦ ਸਨ।