ਸਾਰੀਆਂ ਸਿਹਤ ਸੰਸਥਾਵਾਂ ’ਚ ਕੀਤਾ ਜਾਂਦੈ ਗ਼ੈਰ-ਸੰਚਾਰੀ ਬਿਮਾਰੀਆਂ ਦਾ ਇਲਾਜ
ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੀਤਾ
Publish Date: Tue, 17 Feb 2026 05:17 PM (IST)
Updated Date: Wed, 18 Feb 2026 04:06 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਅਤੇ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਸਬੰਧੀ ਸਟਾਫ਼ ਨੂੰ ਸਮੇਂ ਸਮੇਂ' ਤੇ ਟ਼ੇਨਿੰਗਾਂ ਵੀ ਕਰਵਾਈ ਜਾ ਰਹੀਆਂ ਹਨ ਤਾਂ ਜੋ ਇਨ੍ਹਾਂ ਰੋਗਾਂ ਦੀ ਜਲਦ ਪਛਾਣ ਕਰਕੇ ਇਨ੍ਹਾਂ ਦਾ ਜਲਦੀ ਇਲਾਜ ਕੀਤਾ ਜਾ ਸਕੇ ਤੇ ਇਨ੍ਹਾਂ ਬਿਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕੇ। ਡਾ. ਤਪਿੰਦਰਜੋਤ ਅਨੁਸਾਰ 60 ਫ਼ੀਸਦੀ ਮੌਤਾਂ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆਂ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ। ਇਨ੍ਹਾਂ ਬਿਮਾਰੀਆਂ ਦਾ ਇਲਾਜ ਜਿਲ੍ਹੇ ਦੇ ਸਾਰੇ ਸਰਕਾਰੀ ਹਸਤਪਾਲਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਜੇਕਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗਿਲਟੀ ਹੈਤਾਂ ਜਲਦੀ ਤੋਂ ਜਲਦੀ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਮਾਹਿਰ ਡਾਕਟਰ ਤੋਂ ਚੈਕ ਕਰਵਾਉਣਾ ਚਾਹੀਦਾ ਹੈ।