ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਫੂਕੀ ਮੈਨੇਜਮੈਂਟ ਦੀ ਅਰਥੀ
ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਮੈਨੇਜਮੈਂਟ ਦੀ ਅਰਥੀ ਫੂਕੀ
Publish Date: Tue, 17 Feb 2026 06:44 PM (IST)
Updated Date: Wed, 18 Feb 2026 04:10 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਸਬ ਡਿਵੀਜ਼ਨ ਕੋਟਸ਼ਮੀਰ ਵਿਖੇ ਬਿਜਲੀ ਬੋਰਡ ਦੇ ਸਮੂਹ ਮੁਲਾਜ਼ਮਾਂ ਵੱਲੋਂ ਬਿਜਲੀ ਬੋਰਡ ਮੇਨੇਜਮੈਂਟ ਦੀ ਅਰਥੀ ਫੂਕ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਬਿਜਲੀ ਬੋਰਡ ਦੇ ਆਗੂਆਂ ਨੇ ਦੱਸਿਆ 14 ਜਨਵਰੀ 2026 ਨੂੰ ਬਿਜਲੀ ਬੋਰਡ ਦੀ ਮੈਨੇਜਮੈਂਟ ਨਾਲ ਮੀਟਿੰਗ ਉਪਰੰਤ ਮੈਨੇਜਮੈਂਟ ਵੱਲੋਂ ਜਥੇਬੰਦੀਆਂ ਨਾਲ ਮੁਲਾਜ਼ਮ ਤੇ ਪੈਨਸ਼ਨਰ ਦੇ ਬਣਦੇ ਮਸਲਿਆਂ ’ਤੇ ਸਹਿਮਤੀ ਕੀਤੀ ਸੀ ਤੇ ਮੈਨੇਜਮੈਂਟ ਵੱਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਨਾ ਵੇਚਣ ਦਾ ਭਰੋਸਾ ਦਿੱਤਾ ਸੀ ਪਰ ਹੁਣ ਮੈਨੇਜਮੈਂਟ ਨੇ ਵਾਅਦਾਖਿਲਾਫ਼ੀ ਕਰਦੇ ਹੋਏ ਪਿੰਡ ਬਡੂੰਗਰ ਜਿਲ੍ਹਾ ਪਟਿਆਲਾ ਵਿਚਲੀ ਬਿਜਲੀ ਬੋਰਡ ਦੀ 50 ਏਕੜ ਜ਼ਮੀਨ ਪੁੱਡਾ ਦੇ ਨਾਮ ਤਬਦੀਲ ਕਰ ਦਿੱਤੀ ਹੈ। ਇਸ ਗੰਭੀਰ ਮੁੱਦੇ ਦੇ ਮਸਲੇ ਸਬੰਧੀ ਸਾਂਝੇ ਧੜੇ ਦੀ ਲੀਡਰਸ਼ਿਪ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਸੀ ਕਿ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਵਿਰੁੱਧ ਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਮੈਨੇਜਮੈਂਟ ਦੀ ਇਸ ਵਾਅਦਾ ਖਿਲਾਫੀ ਵਿਰੁੱਧ ਸਮੁੱਚੇ ਪੰਜਾਬ ਅੰਦਰ ਉਪਮੰਡਲ/ਮੰਡਲ ਪੱਧਰ ਤੇ ਪਾਵਰਕਾਮ ਤੇ ਟ੍ਰਾਂਸਕੋ ਦੇ ਸੀਐੱਮਡੀ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਫੈਸਲੇ ਅਨੁਸਾਰ ਹੀ ਅੱਜ ਸਬ ਡਵੀਜ਼ਨ ਕੋਟਸ਼ਮੀਰ ਵਿਖੇ ਬਿਜਲੀ ਮੰਤਰੀ ਦਾ ਪੁਤਲਾ ਸਾੜਿਆ ਗਿਆ ਅਤੇ ਰੋਸ ਰੈਲੀ ਕੀਤੀ ਗਈ।