ਕੁੱਟਮਾਰ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਚਾਰ ਖਿਲਾਫ ਕੇਸ ਦਰਜ
Publish Date: Wed, 18 Feb 2026 04:31 PM (IST)
Updated Date: Thu, 19 Feb 2026 04:03 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮਧੂ ਸ਼ਰਮਾ ਵਾਸੀ ਰੇਲਵੇ ਕਲੋਨੀ ਬਠਿੰਡਾ ਨੇ ਦੱਸਿਆ ਕਿ ਬਲਕਾਰ ਸਿੰਘ, ਪੰਕੂ ਵਾਸੀ ਧੂਰੀ ਆਪਣੇ ਇਹ ਅਣਪਛਾਤੇ ਸਾਥੀ ਸਮੇਤ ਉਸ ਦੇ ਘਰ ਦਾਖਲ ਹੋਏ ਤੇ ਕੁੱਟਮਾਰ ਕਰਕੇ ਉਸ ਦੇ ਗਲ ਵਿੱਚ ਪਾਈ ਸੋਨੇ ਦੀ ਚੇਨੀ ਖੋਹ ਕੇ ਫਰਾਰ ਹੋ ਗਏ। ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇ ਦਾ ਇਕਬਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਲਕਾਰ ਸਿੰਘ ਨੂੰ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਦੂਜਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਥਾਣਾ ਰਾਮਾ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲਖਵਿੰਦਰ ਸਿੰਘ ਵਾਸੀ ਬੰਗੀ ਕਲਾਂ ਨੇ ਦੱਸਿਆ ਕਿ ਪਿੰਡ ਦੇ ਹੀ ਅੰਗਰੇਜ਼ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਅਧਾਰ ’ਤੇ ਮੁਲਜਮ ਖਿਲਾਫ ਕੇਸ ਦਰਜ ਕਰ ਲਿਆ ਹੈ।