ਮੁਫ਼ਤ ਮੈਡੀਕਲ ਹੈਲਥ ਚੈੱਕਅਪ ਤੇ ਕਾਨੂੰਨੀ ਸੇਵਾਵਾਂ ਸਬੰਧੀ ਕੈਂਪ ਭਲਕੇ
ਮੁਫ਼ਤ ਮੈਡੀਕਲ ਹੈਲਥ ਚੈੱਕਅਪ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 20 ਫਰਵਰੀ ਨੂੰ
Publish Date: Wed, 18 Feb 2026 05:15 PM (IST)
Updated Date: Thu, 19 Feb 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਦੀਆਂ ਹਦਾਇਤਾ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ "ਸਾਡੇ ਬਜੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਲਈ ਮੁਫ਼ਤ ਮੈਡੀਕਲ ਹੈਲਥ ਚੈੱਕਅੱਪ ਕੈਂਪ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 20 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਤੋਂ ਪੰਚਾਇਤੀ ਧਰਮਸ਼ਾਲਾ, ਗੋਨਿਆਣਾ ਮੰਡੀ, ਜ਼ਿਲ੍ਹਾ ਬਠਿੰਡਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਦੇ ਮੋਤੀਆਬਿੰਦ ਸਰਜਰੀਆਂ ਲਈ ਪ੍ਰੀ-ਅਸੈਸਮੈਂਟ ਕੈਂਪ, ਅਲਿਮਕੋ ਵੱਲੋਂ ਅਸੈਸਮੈਂਟ ਕੈਂਪ, ਡਿਮੈਂਸ਼ੀਆ ਸਕ੍ਰੀਨਿੰਗ, ਐਨਸੀਡੀ. (ਗੈਰ-ਸੰਚਾਰੀ ਰੋਗ) ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਅਰਥੋਪੀਡਿਕ ਜਾਂਚ, ਅੱਖਾਂ ਦੀ ਜਾਂਚ, ਫਿਜਿਓਥੈਰੇਪੀ ਸੇਵਾਵਾਂ ਅਤੇ ਮਨੋਚਿਕਿਤਸਾ/ਕਲਿਨਿਕਲ/ਮਨੋਵਿਗਿਆਨਿਕ ਮੁਲਾਂਕਣ ਸਬੰਧੀ ਮਾਹਰ ਡਾਕਟਰ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਕੈਂਪ ਦੌਰਾਨ ਬਜ਼ੁਰਗਾਂ ਦੇ ਰੋਗਾਂ ਸਬੰਧੀ ਜਾਂਚ ਕਰਨ ਤੋਂ ਇਲਾਵਾ ਅਤੇ ਅੱਖਾਂ ਦੀ ਜਾਂਚ ਕਰਕੇ ਸਰਜਰੀ ਦਾ ਪ੍ਰਬੰਧ, ਮੁਫ਼ਤ ਦਵਾਈਆ ਤੇ ਮੁਫ਼ਤ ਕਾਨੂੰਨੀ ਸਹਾਇਤਾ/ਬੈਂਕਿੰਗ ਸੇਵਾਵਾਂ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕੀਤਾ ਜਾਵੇ।