ਸਿਹਤ ਮੰਤਰੀ ਵੱਲੋਂ ਸਿਵਲ ਸਰਜਨ ਸਨਮਾਨਿਤ
ਸਿਹਤ ਮੰਤਰੀ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ
Publish Date: Wed, 18 Feb 2026 05:40 PM (IST)
Updated Date: Thu, 19 Feb 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਗ਼ੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਲਈ ਲੌਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੂੰ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਮੰਤਵ ਤਹਿਤ ਜਨਵਰੀ 2026 ਤੱਕ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਸੂਬੇ ਦੇ ਸਮੂਹ ਸਿਵਲ ਸਰਜਨਾਂ ਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਦੀ ਵਰਕਸ਼ਾਪ ਕੀਤੀ ਗਈ, ਜਿਸਦੀ ਅਗਵਾਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੁਆਰਾ ਕੀਤੀ ਗਈ। ਰਾਜ ਪੱਧਰੀ ਇਹ ਵਰਕਸ਼ਾਪ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਕੁਮਾਰ ਰਾਹੁਲ ਦੀ ਪ੍ਰਧਾਨਗੀ ਤੇ ਸਿਹਤ ਸਕੱਤਰ ਘਨਿਸ਼ਾਮ ਥੌਰੀ ਅਤੇ ਡਾਇਰੈਕਟਰ ਸਿਹਤ ਵਿਭਾਗ ਡਾਕਟਰ ਹਤਿੰਦਰ ਕੌਰ ਦੀ ਹਾਜ਼ਰੀ ਵਿੱਚ ਕਰਵਾਈ। ਵਰਕਸ਼ਾਪ ਦੌਰਾਨ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਲਈ ਬਿਹਤਰ ਢੰਗ ਨਾਲ ਕੰਮ ਕਰਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਡਾ ਤਪਿੰਦਰਜੋਤ ਨੂੰ ਵਧਾਈ ਦਿੰਦਿਆਂ ਪ੍ਰਸ਼ੰਸਾ ਪੱਤਰ ਦਿੱਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਨਵਦੀਪ ਗਰੇਵਾਲ ਵੀ ਮੌਜੂਦ ਰਹੇ। ਇਸ ਸਨਮਾਨ ਸਬੰਧੀ ਡਾਕਟਰ ਤਪਿੰਦਰਜੋਤ ਨੇ ਕਿਹਾ ਕਿ ਵਿੰਗ ਦੇ ਸਮੂਹ ਸਟਾਫ ਦੀ ਮਿਹਨਤ ਸਦਕਾ ਹੀ ਇਹ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ ਵੱਖ ਸਿਹਤ ਸਹੂਲਤਾਂ ਹਰ ਲਾਭਪਾਤਰੀ ਨੂੰ ਦੇਣਾ ਉਨ੍ਹਾਂ ਦਾ ਮੁੱਖ ਮੰਤਵ ਹੈ।