ਖ਼ਾਲਸਾ ਕਾਲਜ ’ਚ ਵਿਦਾਇਗੀ ਸਮਾਗਮ ਕਰਵਾਇਆ
ਖ਼ਾਲਸਾ ਕਾਲਜ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ
Publish Date: Wed, 18 Feb 2026 07:28 PM (IST)
Updated Date: Thu, 19 Feb 2026 04:09 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ 'ਅੰਬਰ ਵੱਲ ਉਡਾਰੀ' ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪ੍ਰੋ. ਹਰਦੀਪ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਪਾਰਟੀ ਦੇ ਆਰੰਭ ਵਿਚ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸ਼ੁਭ ਇਛਾਵਾਂ ਦਿੰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਵੱਲੋਂ ਕਾਲਜ ਵਿਚ ਗੁਜ਼ਾਰੇ ਦੋ ਸਾਲਾਂ ਦੇ ਸਮੇਂ ਵਿਚ ਰਹਿਣ ਅਤੇ ਵੱਧ ਤੋਂ ਵੱਧ ਖੇਤਰ ਵਿੱਚ ਭਾਗ ਲੈਣ ਦੀ ਸ਼ਲਾਘਾ ਕੀਤੀ ਅਤੇ ਅਗਲੇਰੀ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਖੂਬ ਮਿਹਨਤ ਕਰਨ ਲਈ ਪ੍ਰੇਰਦਿਆਂ ਆਸ਼ੀਰਵਾਦ ਦਿੱਤਾ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਸੰਗੀਤ, ਭੰਗੜਾ, ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਗਿਆਰਵੀਂ ਕਲਾਸ ਦੀਆਂ ਵਿਦਿਆਰਥਣਾ ਮਨਪ੍ਰੀਤ ਕੌਰ ਅਤੇ ਰਮਨਦੀਪ ਕੌਰ ਵੱਲੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਤੋਹਫ਼ੇ ਭੇਟ ਕੀਤੇ ਗਏ। ਇਸ ਤੋਂ ਇਲਾਵਾ ਬਾਰਵੀਂ ਕਲਾਸ ਦੀ ਵਿਦਿਆਰਥਣ ਸੁਖਨੀਤ ਕੌਰ ਮਿਸ ਫੇਅਰਵੈਲ ਅਤੇ ਅਨਮੋਲ ਸਿੰਘ ਗਿੱਲ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਦੇ ਕੇ ਨਿਵਾਜਿਆ ਗਿਆ। ਜੱਜ ਦੀ ਭੂਮਿਕਾ ਸਾਇੰਸ ਵਿਭਾਗ ਦੇ ਪ੍ਰੋਫੈਸਰ ਸੰਦੀਪ ਕੌਰ ਅਤੇ ਪ੍ਰੋਫੈਸਰ ਅਮਨਦੀਪ ਕੌਰ ਨੇ ਬਾਖੂਬੀ ਨਿਭਾਈ। ਪ੍ਰੋਗਰਾਮ ਦੇ ਅਖੀਰ ਵਿੱਚ ਪ੍ਰੋਫੈਸਰ ਜਗਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਅੱਗੇ ਨਵੇਂ ਸਿਰਿਉ ਜਿਉਣ ਦੀ ਸਿੱਖਿਆ ਦਿੱਤੀ, ਤਾਂ ਜੋ ਵਿਦਿਆਰਥੀ ਆਪਣਾ ਅਤੇ ਆਪਣੇ ਮਾਪਿਆਂ ਦੇ ਸੁਪਨੇ ਪੂਰਾ ਕਰ ਸਕਣ। ਇਸ ਮੌਕੇ ਪ੍ਰੋ. ਸੁਸ਼ਮਾ ਰਾਣੀ ਪ੍ਰੋ. ਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ,ਪ੍ਰੋ. ਹਰਦੀਪ ਕੌਰ, ਪ੍ਰੋ. ਲਖਵੀਰ ਕੌਰ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸੀ।