ਬਾਬਾ ਮੋਨੀ ਜੀ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ’ਚ ਮੱਲ੍ਹਾਂ ਮਾਰੀਆਂ
ਬਾਬਾ ਮੋਨੀ ਜੀ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਵਿੱਚ ਮੱਲ੍ਹਾਂ ਮਾਰੀਆਂ
Publish Date: Thu, 19 Feb 2026 04:32 PM (IST)
Updated Date: Thu, 19 Feb 2026 04:33 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ(ਬਠਿੰਡਾ) ਦੇ ਬੀਸੀਏ ਭਾਗ ਪਹਿਲਾ ਸਮੈਸਟਰ ਦੂਜੇ ਦੇ ਵਿਦਿਆਰਥੀਆਂ ਦਾ ਨਤੀਜਾ ਸਰਵੋਤਮ ਰਿਹਾ ਹੈ। ਬੀਸੀਏ ਭਾਗ ਪਹਿਲੇ ਦੀ ਵਿਦਿਆਰਥਣ ਕਮਲਪ੍ਰੀਤ (84.16 ਫ਼ੀਸਦੀ) ਕੌਰ ਪੁੱਤਰੀ ਮਿਲਖਜੀਤ ਸਿੰਘ ਵਾਸੀ ਪਿੰਡ ਮਹਿਰਾਜ ਨੇ ਪਹਿਲਾ, ਹਰਬੀਰ ਕੌਰ (81.66 ਫ਼ੀਸਦੀ) ਪੁੱਤਰੀ ਦਲਜੀਤ ਸਿੰਘ ਵਾਸੀ ਪਿੰਡ ਲਹਿਰਾ ਮੁੱਹਬਤ ਨੇ ਦੂਜਾ, ਅਰਸ਼ਦੀਤ ਕੌਰ (81.33 ਫ਼ੀਸਦੀ) ਪੁੱਤਰੀ ਜਗਸੀਰ ਸਿੰਘ ਵਾਸੀ ਪਿੰਡ ਲਹਿਰਾ ਮੁੱਹਬਤ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ, ਡਾਇਰੈਕਟਰ ਕੇਸਰ ਸਿੰਘ ਧਲੇਵਾਂ ਅਤੇ ਐਡਮਨਿਸਟ੍ਰੇਟਿਵ ਕੁਲਵੀਰ ਸਿੰਘ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਨੇ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਹੋਰ ਵੱਧ ਤੋਂ ਵੱਧ ਮਿਹਨਤ ਕਰ ਕੇ ਤਰੱਕੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਕਾਲਜ ਦੇ ਸਟਾਫ ਮੈਂਬਰ ਪ੍ਰੋ. ਰੂਚੀਕਾ ਗਰਗ, ਪ੍ਰੋ. ਆਕਾਸ਼ਦੀਪ, ਪ੍ਰੋ. ਜਗਪ੍ਰੀਤ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਮੋਨੀਕਾ ਸ਼ਰਮਾ, ਪ੍ਰੋ. ਸੁਖਦੀਪ ਕੌਰ, ਪ੍ਰੋ. ਲਵਪ੍ਰੀਤ ਕੌਰ ਆਦਿ ਮੌਜੂਦ ਸਨ।