ਵੱਖ-ਵੱਖ ਥਾਵਾਂ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ
ਵੱਖ-ਵੱਖ ਥਾਵਾਂ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ
Publish Date: Thu, 19 Feb 2026 04:39 PM (IST)
Updated Date: Thu, 19 Feb 2026 04:45 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਰਾਮਪੁਰਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। ਇਸ ਦੌਰਾਨ ਵਿਧਾਇਕ ਮਾਈਸਰਖਾਨਾ ਨੇ ਕਿਹਾ ਕਿ ਅਕਸਰ ਬਜ਼ੁਰਗ ਆਪਣੀ ਆਰਥਿਕ ਹਾਲਤ ਜਾਂ ਸਿਹਤ ਕਾਰਨ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਇਸ ਯੋਜਨਾ ਨਾਲ ਉਨ੍ਹਾਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ। ਇਸ ਨਾਲ ਲੋਕਾਂ ਦੀ ਆਸਥਾ ਮਜ਼ਬੂਤ ਹੋ ਰਹੀ ਹੈ ਅਤੇ ਸਮਾਜ ਵਿੱਚ ਸਕਾਰਾਤਮਕ ਮਾਹੌਲ ਬਣ ਰਿਹਾ ਹੈ। ਮੇਅਰ ਨਗਰ ਨਿਗਮ ਬਠਿੰਡਾ ਪਦਮਜੀਤ ਸਿੰਘ ਮਹਿਤਾ ਨੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬੀੜ ਬਹਿਮਣ ਤੋਂ ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਇਕ ਬਹੁਤ ਹੀ ਵਧੀਆ ਅਤੇ ਲਾਭਕਾਰੀ ਉਪਰਾਲਾ ਹੈ। ਇਸ ਯੋਜਨਾ ਤਹਿਤ ਬਜ਼ੁਰਗ, ਔਰਤਾਂ ਅਤੇ ਹੋਰ ਸ਼ਰਧਾਲੂਆਂ ਵਿਚ ਧਾਰਮਿਕ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਲਾਭਕਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਗਈਆਂ ਸ਼ਾਨਦਾਰ ਵਿਵਸਥਾਵਾਂ ਕਾਰਨ ਉਹ ਨਿਸ਼ਚਿੰਤ ਹੋ ਕੇ ਯਾਤਰਾ ਕਰ ਰਹੇ ਹਨ। ਸਮੂਹ ਸ਼ਰਧਾਲੂਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੂਬ ਤਾਰੀਫ ਵੀ ਕੀਤੀ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਭੱਟੀ ਰੋਡ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਅਬਲੂ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਥਰੋੜ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਰੁੱਘੂ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।