ਪੀਸੀਪੀਐੱਨਡੀਟੀ ਐਕਟ ਬਾਰੇ ਲੋਕਾਂ ਨੂੰ ਦਿੱਤੀ ਜਾਣਕਾਰੀ
ਪੀਸੀਪੀਐਨਡੀਟੀ ਐਕਟ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ
Publish Date: Thu, 19 Feb 2026 04:54 PM (IST)
Updated Date: Thu, 19 Feb 2026 04:57 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਲਾਕ ਸੰਗਤ ਦੇ ਵੱਖ-ਵੱਖ ਪਿੰਡਾਂ ਵਿਚ ਸਿਹਤ ਕਰਮਚਾਰੀਆਂ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਪਾਮਿਲ ਬਾਂਸਲ ਨੇ ਕਿਹਾ ਕਿ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਲਈ ਮਾਨਸਿਕ ਸੋਚ ਬਦਲਣ ਦੀ ਲੋੜ ਹੈ। ਇਸ ਲਈ ਸਮਾਜ ਵਿਚ ਪੀਸੀਪੀਐੱਨਡੀਟੀ ਐਕਟ ਲਾਗੂ ਕਰਵਾਉਣ ਨਾਲ ਭਾਵੇਂ ਲਿੰਗ ਅਨੁਪਾਤ ਵਿਚ ਕਾਫੀ ਸੁਧਾਰ ਹੋਇਆ ਹੈ, ਪਰ ਹਾਲੇ ਹੋਰ ਸੁਧਾਰ ਲਈ ਕੁੜੀਆਂ ਪ੍ਰਤੀ ਸਮਾਜ ਨੂੰ ਸੰਵੇਦਨਸ਼ੀਲ ਤਰੀਕੇ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਾ ਸਮਝਣ ਅਤੇ ਐਕਟ ਦੀਆਂ ਧਾਰਾਵਾਂ ਸਬੰਧੀ ਸਿਹਤ ਵਿਭਾਗ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ। ਸਾਹਿਲ ਪੁਰੀ ਨੋਡਲ ਅਫ਼ਸਰ ਆਈਈਸੀ ਐਕਟੀਵਿਟੀ ਪੀਸੀਪੀਐੱਨਡੀਟੀ ਐਕਟ ਦੀ ਉਲਘੰਣਾ ਕਰ ਕੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਜਾਵਾਂ ਅਤੇ ਜੁਰਮਾਨੇ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੱਲੋਂ ਲਿੰਗ ਜਾਂਚ ਕੀਤੀ ਜਾ ਕਰਵਾਈ ਜਾਂਦੀ ਹੈ, ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਸਰਕਾਰ ਵੱਲੋਂ ਇਨਾਮ ਵੀ ਦਿੱਤਾ ਜਾਵੇਗਾ।