ਹਰ ਪਰਿਵਾਰ ਨੂੰ ਮਿਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ
ਹਰ ਪਰਿਵਾਰ ਨੂੰ ਮਿਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ
Publish Date: Thu, 19 Feb 2026 04:56 PM (IST)
Updated Date: Thu, 19 Feb 2026 04:57 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਯੂਪੀਐੱਚਸੀ ਬੇਅੰਤ ਨਗਰ ਵਿਖੇ ਆਸ਼ਾ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਜਿਸ ਵਿਚ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤਕ ਮੁਫ਼ਤ ਇਲਾਜ ਦੀ ਸੁਵਿਧਾ ਦੇਣ ਲਈ ਬਣਾਏ ਜਾਣ ਵਾਲੇ ਸਿਹਤ ਕਾਰਡਾਂ ਦੀ ਪ੍ਰਕਿਰਿਆ ਜ਼ਿਲ੍ਹੇ ਦੀਆਂ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ। ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਸ ਯੋਜਨਾ ਤਹਿਤ 10 ਲੱਖ ਰੁਪਏ ਤਕ ਦਾ ਮੁਫ਼ਤ ਨਕਦੀ ਰਹਿਤ ਇਲਾਜ ਹਰ ਪੰਜਾਬੀ ਲਈ ਮੁਹੱਈਆ ਕਰਵਾਇਆ ਜਾਵੇਗਾ। ਇਸ ਕਾਰਡ ਨੂੰ ਬਣਾਉਣ ਲਈ ਤੁਹਾਨੂੰ ਇਕ ਰੁਪਈਆ ਵੀ ਖਰਚ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਮੌਕੇ ’ਤੇ ਹੀ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮਹਿੰਗੇ ਇਲਾਜ ਦੀ ਸੁਵਿਧਾ ਮੁਫ਼ਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਆਪਣਾ ਆਧਾਰ ਕਾਰਡ, ਪਰਿਵਾਰ ਪਛਾਣ ਪੱਤਰ ਜਾਂ ਹੋਰ ਲੋੜੀਂਦੇ ਦਸਤਾਵੇਜ਼ ਨਾਲ ਨੇੜੇ ਦੀ ਸੀਐੱਚਸੀ ’ਚ ਸੰਪਰਕ ਕਰ ਸਕਦੇ ਹਨ।