ਸੜਕ ਹਾਦਸੇ ’ਚ ਸਾਈਕਲ ਸਵਾਰ ਜ਼ਖ਼ਮੀ
ਸੜਕ ਹਾਦਸੇ ’ਚ ਸਾਈਕਲ ਸਵਾਰ ਜ਼ਖ਼ਮੀ
Publish Date: Thu, 19 Feb 2026 05:00 PM (IST)
Updated Date: Thu, 19 Feb 2026 05:03 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬੈਂਕ ਬਾਜ਼ਾਰ ’ਚ ਇੱਕ 15 ਸਾਲਾਂ ਸਾਈਕਲ ਸਵਾਰ ਬੱਚੇ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਵਿਰਮ ਵਾਸੀ ਬੰਗੀ ਨਗਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।