ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ
ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ
Publish Date: Thu, 19 Feb 2026 05:03 PM (IST)
Updated Date: Thu, 19 Feb 2026 05:06 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੰਦਗੜ੍ਹ ਦੀ ਪੁਲਿਸ ਨੇ ਸੜਕ ਹਾਦਸਾ ਕਰਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਲਵਪ੍ਰੀਤ ਸਿੰਘ ਵਾਸੀ ਪਿੰਡ ਗੱਗੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸ ਦਾ ਪਿਤਾ ਅਮਰਜੀਤ ਸਿੰਘ 55 ਸਾਲਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ ਕਿ ਜਦੋਂ ਪਿੰਡ ਕਾਲਝਾਰਣੀ ਨੇੜੇ ਪੁੱਜਾ ਤਾਂ ਕਿਸੇ ਅਣਪਛਾਤੇ ਵ੍ਹੀਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਪਿਤਾ ਦੇ ਸੱਟਾਂ ਲੱਗੀਆਂ। ਜ਼ਖ਼ਮੀ ਨੂੰ ਇਲਾਜ ਲਈ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।