635 ਗ੍ਰਾਮ ਹੈਰੋਇਨ ਬਰਾਮਦ, ਮਾਮਲਾ ਦਰਜ
635 ਗ੍ਰਾਮ ਹੈਰੋਇਨ ਬਰਾਮਦ, ਮਾਮਲਾ ਦਰਜ
Publish Date: Thu, 19 Feb 2026 05:04 PM (IST)
Updated Date: Thu, 19 Feb 2026 05:06 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ 625 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਕੋਈ ਅਣਪਛਾਤਾ ਵਿਅਕਤੀ ਹੈਰੋਇਨ ਸੁੱਟ ਕੇ ਫ਼ਰਾਰ ਹੋ ਗਿਆ। ਥਾਣਾ ਨੇਹਆਂਵਾਲਾ ਦੇ ਸਹਾਇਕ ਥਾਣੇਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਟੀ ਪੁਆਇੰਟ ਅਕਲੀਆਂ ਕਲਾਂ ਨੇੜੇ ਪੁਲਿਸ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਇੱਕ ਲਿਫਾਫਾ ਡਿੱਗਾ ਹੋਇਆ ਮਿਲਿਆ ਜਦੋਂ ਚੈੱਕ ਕੀਤਾ ਤਾਂ ਉਸ ਵਿਚ 625 ਗ੍ਰਾਮ ਹੈਰੋਇਨ ਸੀ। ਪੁਲਿਸ ਪਾਰਟੀ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤਰ੍ਹਾਂ ਥਾਣਾ ਕੋਟਫੱਤਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਕੋਟਫੱਤਾ ਨੇੜੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਗੁਰਤੇਜ ਸਿੰਘ ਵਾਸੀ ਪਿੰਡ ਚਨਾਰਥਲ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।