ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਕਾਂਗਰਸ ਨੇ ਗਵਰਨਰ ਦੇ ਨਾਂ ਦਿੱਤਾ ਮੰਗ ਪੱਤਰ
ਭਾਰਤ-ਅਮਰੀਕਾ ਵਪਾਰਕ ਸਮਝੌਤੇ ਖਿਲਾਫ ਕਾਂਗਰਸ ਨੇ ਗਵਰਨਰ ਦੇ ਨਾਮ ਦਿੱਤਾ ਮੰਗ ਪੱਤਰ
Publish Date: Thu, 19 Feb 2026 05:33 PM (IST)
Updated Date: Thu, 19 Feb 2026 05:36 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਕੇਂਦਰ ਸਰਕਾਰ ਵੱਲੋਂ ਭਾਰਤ ਅਮਰੀਕਾ ਵਪਾਰਕ ਕੀਤੇ ਜਾ ਰਹੇ ਸਮਝੌਤੇ ਦਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਵੱਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ ਭੁੱਚੋ ਮੰਡੀ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਦੀ ਅਗਵਾਈ ਵਿਚ ਸਮੁੱਚੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਭਾਰਤ ਅਮਰੀਕਾ ਵਪਾਰਕ ਸਮਝੌਤਾ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸਾਹਿਬਾਨ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਦੀ ਆਰਥਿਕਤਾ ਲਈ ਹਾਨੀਕਾਰਕ ਸਾਬਤ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਵਪਾਰਕ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਨੁਕਸਾਨਦਾਇਕ ਹੋਵੇਗਾ ਅਤੇ ਸੂਬਿਆਂ ਦੀ ਆਰਥਿਕਤਾ ’ਤੇ ਵੀ ਮਾੜਾ ਅਸਰ ਪਵੇਗਾ। ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਇਸ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ। ਨਾਲ ਹੀ ਮਨਰੇਗਾ ਦਾ ਨਾਮ ਬਦਲ ਕੇ ਲਿਆਂਦੀ ਗਈ ਨਵੀਂ ਸਕੀਮ ਨੂੰ ਵੀ ਵਾਪਸ ਲੈਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।। ਇਸ ਮੌਕੇ ਟਹਿਲ ਸਿੰਘ ਸੰਧੂ, ਕਿਰਨਜੀਤ ਗਹਿਰੀ, ਦਰਸ਼ਨ ਸਿੰਘ ਜੀਦਾ, ਮਾਧਵ ਸ਼ਰਮਾ ਮੀਤ ਪ੍ਰਧਾਨ, ਰੁਪਿੰਦਰ ਬਿੰਦਰਾ, ਅਮਰਿੰਦਰ ਸਿੰਘ ਕਿਸਾਨ ਸੈੱਲ, ਬਲਜੀਤ ਸਿੰਘ ਯੂਥ ਆਗੂ, ਭਗਵਾਨ ਦਾਸ ਭਾਰਤੀ, ਲਖਵਿੰਦਰ ਸਿੰਘ ਲੱਖਾ, ਰੂਪ ਸਿੰਘ, ਸੁਨੀਲ ਕੁਮਾਰ, ਹਰਪਾਲ ਬਾਜਵਾ, ਸੁਰਜੀਤ ਸਿੰਘ ਮੋਖਾ, ਸਨੀ ਬਰਾੜ, ਸੁਮਿੰਦਰ ਸਿੰਘ ਸਾਬਕਾ ਸਰਪੰਚ, ਗੁਰਾ ਦਿੱਤਾ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਸਾਬਕਾ ਸਰਪੰਚ, ਗੁਰਸੇਵਕ ਸਿੰਘ ਮੈਂਬਰ ਬਲਾਕ ਸੰਮਤੀ, ਹਰਜਿੰਦਰ ਸਿੰਘ ਜਿੰਦਾ ਜੰਡਾਵਾਲਾ ਮੈਂਬਰ ਬਲਾਕ ਸੰਮਤੀ, ਸੰਦੀਪ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ ਨੰਬਰਦਾਰ, ਰਾਜ ਮੈਂਬਰ, ਜੋਗਾ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ, ਜਸ਼ਨਦੀਪ ਮਾਨ, ਜਗਵਿੰਦਰ ਸਿੰਘ ਪੰਚ ਆਦੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਅਤੇ ਅਹੁਦੇਦਾਰ ਆਦਿ ਹਾਜ਼ਰ ਸਨ।