ਸਰਕਾਰੀ ਸਕੂਲ ਨੂੰ 41 ਲੱਖ ਦੀ ਗ੍ਰਾਂਟ ਜਾਰੀ
ਸਰਕਾਰੀ ਸਕੂਲ ਨੂੰ 41ਲੱਖ ਦੀ ਗ੍ਰਾਂਟ ਜਾਰੀ
Publish Date: Thu, 19 Feb 2026 05:38 PM (IST)
Updated Date: Thu, 19 Feb 2026 05:39 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਦਿਹਾਤੀ ਦੇ ਪਿੰਡ ਬਹਿਮਣ ਦੀਵਾਨਾ ਵਿਖੇ ਸਰਕਾਰੀ ਸਕੂਲ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਤਕਰੀਬਨ 41 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਬੱਚਿਆਂ ਦੇ ਬਿਹਤਰ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਸ ਰਕਮ ਨਾਲ ਸਕੂਲ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਜਸਵਿੰਦਰ ਸਿੰਘ ਸ਼ਿੰਦਾ, ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਆਮ ਆਦਮੀ ਪਾਰਟੀ ਵੱਲੋਂ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੀ ਮਜ਼ਬੂਤੀ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਪਿੰਡਾਂ ਦੇ ਸਕੂਲਾਂ ਨੂੰ ਸ਼ਹਿਰੀ ਮਿਆਰ ਦੇ ਬਰਾਬਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਪ੍ਰੋਗਰਾਮ ਦੌਰਾਨ ਬਲਾਕ ਪ੍ਰਧਾਨ ਜਗਜੀਤ ਸਿੰਘ, ਯੂਥ ਪਿੰਡ ਪ੍ਰਧਾਨ ਬਲਜੀਤ ਸਿੰਘ, ਸੋਸ਼ਲ ਮੀਡੀਆ ਬਲਾਕ ਇੰਚਾਰਜ ਮਨਦੀਪ ਸਿੰਘ ਅਤੇ ਸਮੂਹ ਸਕੂਲ ਸਟਾਫ ਵੀ ਹਾਜ਼ਰ ਰਹੇ। ਉਨ੍ਹਾਂ ਨੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਕੂਲ ਦੇ ਢਾਂਚਾਗਤ ਸੁਧਾਰ ਤੇ ਵਿਦਿਆਰਥੀਆਂ ਲਈ ਨਵੀਆਂ ਸਹੂਲਤਾਂ ਮੁਹੱਈਆ ਹੋਣਗੀਆਂ।