ਕੁੱਟਮਾਰ ਦੇ ਦੋਸ਼ ਹੇਠ 12 ਜਣਿਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ 12 ਵਿਅਕਤੀਆਂ ਖਿਲਾਫ ਕੇਸ ਦਰਜ
Publish Date: Fri, 20 Feb 2026 04:35 PM (IST)
Updated Date: Sat, 21 Feb 2026 04:04 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ’ਚ 12 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਨਿਤਨ ਕੁਮਾਰ ਵਾਸੀ ਪ੍ਰਤਾਪ ਨਗਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਅਭਿਲਾਸ਼ ਕੁਮਾਰ ਤੇ ਸੁਖਪ੍ਰੀਤ ਸਿੰਘ ਨਾਲ ਮੁਲਜਮ ਚਾਹਤ ਦੀ ਦੁਕਾਨ ਤੋਂ ਟੈਡੀਵੀਅਰ ਖਰੀਦਣ ਗਿਆ ਸੀ ਪੀੜਤ ਨੇ ਦੱਸਿਆ ਕਿ ਇਸ ਦੌਰਾਨ ਇਸੇ ਟੈਡੀ ਬੀਅਰ ਨੂੰ ਟੱਚ ਕਰ ਦਿੱਤਾ, ਜਿਸ ਕਰਕੇ ਚਾਹਤ ਉਸਦੇ ਪਿਤਾ ਰਾਜ ਕੁਮਾਰ, ਉਸ ਦੀ ਮਾਤਾ ਬਿਮਲਾ ਦੇਵੀ ਵਾਸੀਆਨ ਗੋਨਿਆਣਾ ਰੋਡ ਬਠਿੰਡਾ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਨੂੰ ਜ਼ਖ਼ਮੀ ਹੋ ਗਿਆ। ਥਾਣਾ ਥਰਮਲ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।
ਇਸੇ ਤਰ੍ਹਾਂ ਹੀ ਥਾਣਾ ਨੇਹੀਆਂਵਾਲਾ ਦੀ ਪੁਲਿਸ ਕੋਲ ਦਰਜ ਕਰਵਾਇਆ ਬਿਆਨਾਂ ’ਚ ਮਹਿਕਦੀਪ ਸਿੰਘ ਵਾਸੀ ਪਿੰਡ ਅਬਲੂ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਤੇ ਲਵਜੋਤ ਸਿੰਘ ਵਾਸੀਆਂ ਨੂੰ ਅਬਲੂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਕ ਹੋਰ ਮਾਮਲੇ ਵਿੱਚ ਥਾਣਾ ਭਗਤਾ ਭਾਈਕਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸ਼ਗਨਦੀਪ ਸਿੰਘ ਵਾਸੀ ਭਗਤਾ ਭਾਈਕਾ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਵਾਸੀ ਫਰੀਦਕੋਟ, ਵਿੱਕੀ ਜਲਾਲ, ਰੋਮੀ ਜਲਾਲ, ਜਾਦੂ ਜਲਾਲ, ਪ੍ਰਦੀਪ ਸਿੰਘ ਵਾਸੀ ਪਿੰਡ ਗੁੰਮਟੀ ਨੇ ਉਸ ਦੀ ਤੇ ਉਸਦੇ ਭਰਾ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਥਾਣਾ ਭਗਤਾ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੇ ਅਧਾਰ ਤੇ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ।