ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਤੇ ਐੱਸਐੱਮਓਜ਼ ਦੀ ਹੋਈ ਮਹੀਨਾਵਾਰ ਮੀਟਿੰਗ
ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Fri, 20 Feb 2026 05:40 PM (IST)
Updated Date: Sat, 21 Feb 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ; ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਐੱਸਐੱਮਓਜ਼ ਤੇ ਅਰਬਨ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਤੇ ਸਿਹਤ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ ਤੇ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ। ਸਿਹਤ ਸੰਸਥਾਵਾਂ ਦੇ ਮਰੀਜ਼ਾਂ ਲਈ ਲਗਾਏ ਬੈਡਾਂ, ਮਰੀਜ਼ਾਂ ਦੇ ਬੈਠਣ ਲਈ ਲਗਾਈਆਂ ਕੁਰਸੀਆਂ, ਆਮ ਲੋਕਾਂ ਲਈ ਪੀਣ ਵਾਲਾ ਪਾਣੀ ਦੀ ਰੋਜ਼ਾਨਾ ਪੱਧਰ ਤੇ ਇੰਸਪੈਕਸ਼ਨ ਸਬੰਧਤ ਇੰਚਾਰਜ ਵਲੋਂ ਕੀਤੀ ਜਾਵੇ ਤਾਂ ਜੋ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।