ਹਲਕੇ ਦੇ ਕੋਆਰਡੀਨੇਟਰ ਬਣੇ ਐਡਵੋਕੇਟ ਜੱਸ ਬੱਜੋਆਣਾ
ਐਡਵੋਕੇਟ ਜੱਸ ਬੱਜੋਆਣਾ ਨੂੰ ਹਲਕਾ ਬੁਢਲਾਡਾ ਦਾ ਕੋਆਰਡੀਨੇਟਰ ਨਿਯੁਕਤ
Publish Date: Fri, 20 Feb 2026 05:43 PM (IST)
Updated Date: Sat, 21 Feb 2026 04:07 AM (IST)
ਜਸਪਾਲ ਪਾਲੀ, ਪੰਜਾਬੀ ਜਾਗਰਣ, ਮਹਿਰਾਜ : ਪ੍ਰਦੇਸ਼ ਕਾਂਗਰਸ ਪਾਰਟੀ ਨੇ ਹਲਕਾ ਬੁਢਲਾਡਾ ਲਈ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 28 ਫ਼ਰਵਰੀ ਨੂੰ ਬਰਨਾਲਾ ਵਿੱਚ ਰਾਹੁਲ ਗਾਂਧੀ ਦੀ ਰੈਲੀ ਲਈ ਕੀਤੀ ਗਈ। ਆਪਣੀ ਨਿਯੁਕਤੀ ‘ਤੇ ਜੱਸ ਬੱਜੋਆਣਾ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਠਨ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਕੋਟਭਾਈ ਦਾ ਧੰਨਵਾਦ ਕੀਤਾ। ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਲਈ ਸਰਗਰਮ ਤੌਰ ’ਤੇ ਕੰਮ ਕਰ ਰਹੇ ਹਨ ਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਮਾਣ-ਸਤਿਕਾਰ ਮਿਲਦਾ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਬਰਨਾਲਾ ਰੈਲੀ ਨੂੰ ਕਾਮਯਾਬ ਬਣਾਉਣ ਲਈ ਬੁਢਲਾਡਾ ਹਲਕੇ ਦੇ ਵਰਕਰ ਅਤੇ ਸਮਰਥਕ ਪੂਰੀ ਤਨਦੇਹੀ ਨਾਲ ਭਾਗ ਲੈਣਗੇ। ਉਹ ਪਹਿਲਾਂ ਵੀ ਵੱਖ-ਵੱਖ ਹਲਕਿਆਂ ਵਿੱਚ ਕੋਆਰਡੀਨੇਟਰ ਵਜੋਂ ਨਿਯੁਕਤ ਹੋ ਚੁੱਕੇ ਹਨ ਤੇ ਆਪਣੀ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਅ ਚੁੱਕੇ ਹਨ। ਪਾਰਟੀ ਵਰਕਰਾਂ ਦੇ ਅਨੁਸਾਰ ਉਨ੍ਹਾਂ ਦੀ ਯੋਗਤਾ ਤੇ ਸੰਗਠਨਾਤਮਕ ਯੋਗਤਾ ਕਾਰਨ ਹੀ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ।