ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ’ਚ ਕਈ ਪਾਬੰਦੀਆਂ ਲਾਗੂ
ਜ਼ਿਲ੍ਹੇ ਅੰਦਰ ਪਾਬੰਦੀਆਂ ਲਾਗੂ
Publish Date: Fri, 20 Feb 2026 05:50 PM (IST)
Updated Date: Sat, 21 Feb 2026 04:07 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿੱਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਵਡਿਆਈ, ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸੋਸ਼ਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਅਤੇ ਨਾ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਾਰਡਾਂ ਜਾਂ ਅਜਿਹੇ ਹੋਰ ਸਰਕਾਰੀ ਮੁਲਾਜ਼ਮਾਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿੱਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 9 ਅਪ੍ਰੈਲ 2026 ਤਕ ਲਾਗੂ ਰਹਿਣਗੇ।