ਰਜਿੰਦਰ ਟੋਨੀ ਹਲਕਾ ਸਰਦੂਲਗੜ੍ਹ ਦੇ ਬਣੇ ਕੋਆਰਡੀਨੇਟਰ
ਰਜਿੰਦਰ ਕੁਮਾਰ ਟੋਨੀ ਨੂੰ ਹਲਕਾ ਸਰਦੂਲਗੜ੍ਹ ਦਾ ਕੋਆਰਡੀਨੇਟਰ ਨਿਯੁਕਤ
Publish Date: Fri, 20 Feb 2026 05:52 PM (IST)
Updated Date: Sat, 21 Feb 2026 04:07 AM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਕਾਂਗਰਸ ਦੇ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਕਾਂਗਰਸ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ। ਜਿੱਥੇ ਵੱਖ ਵੱਖ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕਰਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਦੇ ਨਜ਼ਦੀਕੀ ਮੰਨੇ ਜਾਂਦੇ ਮੌੜ ਮੰਡੀ ਦੇ ਰਜਿੰਦਰ ਕੁਮਾਰ ਟੋਨੀ ਕੁੱਬਿਆਂ ਵਾਲੇ ਨੂੰ ਹਲਕਾ ਸਰਦੂਲਗੜ੍ਹ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਮੌੜ ਮੰਡੀ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਰਜਿੰਦਰ ਕੁਮਾਰ ਟੋਨੀ ਨੂੰ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਵਧਾਈਆਂ ਦਿੰਦਿਆਂ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਸ ਨਿਯੁਕਤੀ ਤੇ ਰਜਿੰਦਰ ਕੁਮਾਰ ਟੋਨੀ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸੀ ਵਰਕਰਾਂ ਨੂੰ ਇੱਕ ਜੁੱਟ ਕਰਕੇ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।