ਸਹੀ ਮਾਰਗਦਰਸ਼ਨ ਨਾਲ ਹੀ ਮਿਲਦੀਆਂ ਨੇ ਪ੍ਰਾਪਤੀਆਂ : ਚਾਵਲਾ
ਸਹੀ ਮਾਰਗਦਰਸ਼ਨ ਨਾਲ ਹੀ ਸੰਭਵ ਹਨ ਵੱਡੀਆਂ ਉਪਲਬਧੀਆਂ: ਚਾਵਲਾ
Publish Date: Fri, 20 Feb 2026 06:45 PM (IST)
Updated Date: Sat, 21 Feb 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੇ ਨਿਰਮਾਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਤਿਊਣਾ ਪੁਜਾਰੀਆਂ ਵਿਖੇ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆਅਤੇ ਭਵਿੱਖੀ ਮੌਕਿਆਂ ਬਾਰੇ ਜਾਣਕਾਰੀ ਲਈ। ਸੈਮੀਨਾਰ ਵਿੱਚ ਕੈਰੀਅਰ ਕੌਂਸਲਰ ਵਿਸ਼ਾਲ ਚਾਵਲਾ ਵੱਲੋਂ ਵਿਦਿਆਰਥੀਆਂ ਨੂੰ ਕੈਰੀਅਰ ਗੋਲ ਤੈਅਕਰਨ, ਸੁਚੱਜੀ ਕਰੀਅਰ ਪਲਾਨਿੰਗ ਕਰਨ ਅਤੇ ਆਪਣੀ ਰੁਚੀ ਅਨੁਸਾਰ ਵਧੀਆ ਖੇਤਰ ਦੀ ਚੋਣ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਹੀ ਮਾਰਗਦਰਸ਼ਨਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਵੱਡੀਆਂ ਉਪਲੱਬਧੀਆਂ ਹਾਸਲ ਕਰ ਸਕਦੇ ਹਨ। ਕੌਂਸਲਿੰਗ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ’ਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵੱਖ-ਵੱਖ ਤਕਨੀਕਾਂ ਬਾਰੇ ਵੀ ਦੱਸਿਆ ਗਿਆ। ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਵੱਲੋਂ ਉਚੇਰੀ ਸਿੱਖਿਆ ਨਾਲ ਸਬੰਧਤ ਸਰਕਾਰੀ ਸੰਸਥਾਵਾਂ ਅਤੇ ਅਦਾਰਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਬੋਰਡਾਂ ਰਾਹੀਂ ਨੌਕਰੀ ਦੇ ਮੌਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਸ਼ਾਰਧਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕੈਰੀਅਰ ਕੌਂਸਲਰ ਵੱਲੋਂ ਦਿੱਤੀ ਗਈ ਜਾਣਕਾਰੀ ਦਾ ਵਿਦਿਆਰਥੀਆਂ ਵੱਲੋਂ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਜੀਵਨ ’ਚ ਸਫਲਤਾ ਦੇ ਨਵੇਂ ਮਾਪਦੰਡ ਸਥਾਪਤ ਕਰ ਸਕਣ। ਇਸ ਮੌਕੇ ਸਕੂਲ ਅਧਿਆਪਕ ਡਾ. ਵਿਕਾਸ ਸਚਦੇਵਾ ਨੇ ਵੀ ਉਚੇਚੇ ਤੌਰ ’ਤੇ ਰਹੇ।