ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋ ਕਾਬੂ
ਭੋਲੇ ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋ ਕਾਬੂ
Publish Date: Sat, 21 Feb 2026 04:32 PM (IST)
Updated Date: Sun, 22 Feb 2026 04:04 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਭੋਲੇ ਭਾਲੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਅੰਦਰ ਕੁਝ ਲੋਕ ਸਟਾਇਗਰ ਦੇ ਨਾਂ ’ਤੇ ਭੋਲੇ ਭਾਲੇ ਲੋਕਾਂ ਨਾਲ ਠੱਗੀ ਕਰ ਰਹੇ ਹਨ, ਜਿਸ ਤੋਂ ਬਾਅਦ ਪੁਲਿਸ ਨੇ ਪਟਾ ਮਾਰਕੀਟ ਵਿੱਚ ਛਾਪੇਮਾਰੀ ਕਰਦਿਆਂ ਸੂਰਜ ਪਾਲ ਵਾਸੀ ਅਮਰੀਕ ਸਿੰਘ ਰੋਡ, ਵਿਜੇ ਕੁਮਾਰ ਵਾਸੀ ਰੇਲਵੇ ਕਲੋਨੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਸਟ੍ਰਾਇਗਰ ਤੇ 300 ਰੁਪਏ ਦੀ ਨਕਦੀ ਬਰਾਮਦ ਕੀਤੀ।