ਬਿਨਾਂ ਨੰਬਰ ਦੇ ਮੋਟਰਸਾਈਕਲ ਸਣੇ ਇਕ ਕਾਬੂ
ਬਿਨਾਂ ਨੰਬਰ ਹੀ ਮੋਟਰਸਾਈਕਲ ਸਮੇਤ ਇੱਕ ਕਾਬੂ
Publish Date: Sat, 21 Feb 2026 04:34 PM (IST)
Updated Date: Sun, 22 Feb 2026 04:04 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੰਗਤ ਮੰਡੀ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨੋਜ ਉਰਫ ਸੋਨੂ ਵਾਸੀ ਵਾਰਡ-6 ਕਬੀਰ ਬਸਤੀ ਸੰਗਤ ਮੰਡੀ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ। ਜੇਕਰ ਨਾਕਾਬੰਦੀ ਕਰਕੇ ਉਸਨੂੰ ਫੜਿਆ ਜਾਵੇ ਤਾਂ ਮੋਟਰਸਾਈਕਲ ਬਰਾਮਦ ਹੋ ਸਕਦਾ ਹੈ। ਇਸ ਤੋਂ ਬਾਅਦ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਜਿਸ ਨੇ ਆਪਣਾ ਨਾਂ ਮਨੋਜ ਉਰਫ ਸੋਨੂ ਦੱਸਿਆ। ਪੁਲਿਸ ਅਨੁਸਾਰ ਉਸ ਕੋਲੋਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ ਤੇ ਸ਼ੱਕ ਹੈ ਕਿ ਇਹ ਮੋਟਰਸਾਈਕਲ ਚੋਰੀ ਦਾ ਹੋ ਸਕਦਾ ਹੈ।