ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਥਾਂ ਦੀ ਰਜਿਸਟਰੀ ਕਰਾਉਣ ਵਾਲੇ ਨਾਮਜ਼ਦ
ਫਰਜੀ ਦਸਤਾਵੇਜਾਂ ਸਹਾਰੇ ਜਮੀਨ ਦੀ ਰਜਿਸਟਰੀ ਕਰਾਉਣ ਵਾਲੇ ਨਾਮਜਦ
Publish Date: Sat, 21 Feb 2026 04:35 PM (IST)
Updated Date: Sun, 22 Feb 2026 04:04 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੇਹੀਆਵਾਲਾ ਦੀ ਪੁਲਿਸ ਨੇ ਫਰਜ਼ੀ ਦਸਤਾਵੇਜਾਂ ਸਹਾਰੇ ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲੇ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਰਘਵੀਰ ਸਿੰਘ ਵਾਾਸੀ ਕੋਠੇ ਸੰਪੂਰਾ ਸਿੰਘ ਵਾਲੇ ਮਹਿਮਾ ਸਵਾਈ ਨੇ ਦੱਸਿਆ ਕਿ ਸੁਰਜੀਤ ਸਿੰਘ, ਉਸਦੀ ਪਤਨੀ ਕੁਲਵਿੰਦਰ ਕੌਰ ਵਾਸੀ ਗੋਨਿਆਣਾ ਖੁਰਦ, ਰਘਵੀਰ ਸਿੰਘ ਵਾਸੀ ਕੋਠੇ ਨੱਥਾ ਸਿੰਘ, ਸੁਰਜੀਤ ਸਿੰਘ ਵਾਸੀ ਪਿੰਡ ਨੇਹੀਆਂਵਾਲਾ ਅਤੇ ਜਗਸੀਰ ਸਿੰਘ ਵਾਸੀ ਪਿੰਡ ਨੇਹੀਆਂਵਾਲਾ ਨੇ ਫਰਜ਼ੀ ਆਧਾਰ ਕਾਰਡ ਤਿਆਰ ਕਰਵਾ ਕੇ ਫ਼ਰਜ਼ੀ ਤੌਰ ’ਤੇ ਜਾਇਦਾਦ ਦੀ ਰਜਿਸਟਰੀ ਕਰਵਾ ਲਈ। ਪੀੜਤ ਨੇ ਐੱਸਐੱਸਪੀ ਬਠਿੰਡਾ ਨੂੰ ਸ਼ਿਕਾਇਤ ਦੇ ਕੇ ਜਾਂਚ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਦੌਰਾਨ ਉਕਤ ਮੁਲਜ਼ਮਾਂ ਖ਼ਿਲਾਫ਼ ਧੋਖਾਦੇਹੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।