ਬਾਈਕ ਸਵਾਰ ਹਾਦਸੇ ਦਾ ਸ਼ਿਕਾਰ
ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ
Publish Date: Sat, 21 Feb 2026 04:37 PM (IST)
Updated Date: Sun, 22 Feb 2026 04:04 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਜਨਤਾ ਨਗਰ ਗਲੀ ਨੰਬਰ 5 ਦੇ ਨੇੜੇ ਇਕ ਮੋਟਰਸਾਈਕਲ ਸਵਾਰ ਸੰਤੁਲਨ ਵਿਗੜ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਹੋਣ ਨਾਲ ਇਲਾਕੇ ’ਚ ਹੜਕੰਪ ਮਚ ਗਿਆ ਅਤੇ ਮੌਕੇ ’ਤੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਤੁਰੰਤ ਐਕਸ਼ਨ ਵਿੱਚ ਆ ਗਈ। ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਮੁੱਢਲੀ ਮਦਦ ਦੇ ਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਜਾਰੀ ਹੈ। ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਛਾਣ ਕਰਮ ਸਿੰਘ (55) ਪੁੱਤਰ ਕੁਲਵੰਤ ਸਿੰਘ ਵਾਸੀ ਉਡੀਆ ਕਾਲੋਨੀ ਵਜੋਂ ਹੋਈ ਹੈ। ਡਾਕਟਰਾਂ ਅਨੁਸਾਰ ਜ਼ਖ਼ਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸਨੂੰ ਡਾਕਟਰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।