ਖ਼ਾਲਸਾ ਕਾਲਜ ’ਚ ਕਰਵਾਇਆ ਜਾਗਰੂਕਤਾ ਸੈਮੀਨਾਰ
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Sat, 21 Feb 2026 05:20 PM (IST)
Updated Date: Sun, 22 Feb 2026 04:07 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਐਨਐਸਐਸ ਵਿਭਾਗ ਵੱਲੋ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਨਸ਼ਿਆਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਅਫਸਰ ਡਾ. ਰਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਾ ਵਿਰੋਧੀ ਮੰਚ ਦੇ ਕਨਵੀਨਰ ਡਾ. ਰੁਪਿੰਦਰਜੀਤ ਸਿੰਘ ਨੇ ਆਪਣੇ ਸਾਥੀਆਂ ਬਾਰਾ ਸਿੰਘ, ਕੇਵਲ ਸਿੰਘ ਅਤੇ ਬਲਰੂਪ ਸਿੰਘ ਨਾਲ ਸ਼ਿਰਕਤ ਕੀਤੀ। ਇਸ ਵਿੱਚ ਕਨਵੀਨਰ ਡਾ. ਰੁਪਿੰਦਰਜੀਤ ਸਿੰਘ ਨੇ ਲਗਭਗ 50 ਵਿਦਿਆਰਥੀਆਂ ਨੂੰ ਨਸ਼ਾ ਛੁੜਾਊ ਮੁਹਿੰਮ ਜ਼ਿੰਦਗੀ ਜਿੰਦਾਬਾਦ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਕਾਲਜ ਦੇ ਵਲੰਟੀਅਰ ਨਵਜੋਤ ਕੌਰ, ਅਨਮੋਲ ਸਿੰਘ, ਖੁਸ਼ਦੀਪ ਸਿੰਘ, ਕਿਰਨਦੀਪ ਕੌਰ, ਦਵਿੰਦਰ ਜੀਤ ਕੌਰ, ਜਸਪ੍ਰੀਤ ਕੌਰ ਨੇ ਨਸ਼ਿਆਂ ਦੇ ਸਮਾਜ ਉੱਪਰ ਪੈ ਰਹੇ ਅਸਰ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਇਸ ਸੰਸਥਾ ਦੁਆਰਾ ਚਲਾਈ ਗਈ ਇਸ ਮੁਹਿੰਮ ਦੀ ਸ਼ਲਾਂਘਾ ਕਰਦਿਆਂ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਕਿ ਅਸੀਂ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਡਾ. ਹਰਮਨਦੀਪ ਕੌਰ ਅਤੇ ਪ੍ਰੋਫੈਸਰ ਰਮਨਦੀਪ ਕੌਰ ਨੇ ਵਲੰਟੀਅਰਾਂ ਦੀ ਅਗਵਾਈ ਕੀਤੀ।