ਕਾਂਗੜ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਸਬੰਧੀ ਕਰਵਾਇਆ ਸਮਾਗਮ
ਕਾਂਗੜ 'ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸਬੰਧੀ ਸਮਾਗਮ ਕਰਵਾਇਆ
Publish Date: Sat, 21 Feb 2026 05:22 PM (IST)
Updated Date: Sun, 22 Feb 2026 04:07 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ ਹੇਠ ਮਾਂ ਬੋਲੀ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਅਤੇ ਅਧਿਆਪਕਾ ਸਵਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ ਬੋਲੀ ਦਿਵਸ 21 ਫਰਵਰੀ ਨੂੰ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਦੁਨੀਆ ਭਰ ਦੇ ਲੋਕਾਂ ਵਿੱਚ ਆਪਣੀ ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਰੁਝਾਨ ਪੈਦਾ ਕਰਨਾ ਹੈ। ਸਾਲ 1999 ਵਿੱਚ ਯੂਨੈਸਕੋ ਨੇ ਮਾਂ ਬੋਲੀ ਦਿਵਸ ਮਨਾਉਣ ਦਾ ਐਲਾਨ ਕੀਤਾ। ਸਾਲ 2000 ਵਿੱਚ ਪਹਿਲੀ ਵਾਰ ਇਸ ਨੂੰ ਅੰਤਰਰਾਸ਼ਟਰੀ ਮਾਤ ਦਿਵਸ ਵਜੋਂ ਮਨਾਇਆ ਗਿਆ। ਹਰ ਸਾਲ ਅੰਤਰਰਾਸ਼ਟਰੀ ਮਾਤ ਦਿਵਸ ਦੇ ਆਲੇ ਦੁਆਲੇ ਤਿਉਹਾਰ ਇਕ ਖਾਸ ਥੀਮ ਤੇ ਕੇਂਦਰਿਤ ਹੁੰਦੇ ਹਨ। ਸਮਾਗਮ ਦੌਰਾਨ ਪ੍ਰਿੰਸੀਪਲ ਅਤੇ ਸਟਾਫ਼ ਨੇ ਬੱਚਿਆਂ ਨੂੰ ਮਾਂ ਬੋਲੀ ਦਾ ਸਤਿਕਾਰ ਕਰਨ ਦਾ ਪ੍ਰਣ ਕਰਵਾਇਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਅਤੇ ਭਾਸ਼ਣ ਪੇਸ਼ ਕੀਤੇ। ਇਸ ਮੌਕੇ ਤੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।