ਏਐੱਸਆਈ ਅੰਮ੍ਰਿਤਪਾਲ ਸਿੰਘ ਬਣੇ ਸਬ ਇੰਸਪੈਕਟਰ
ਏਐਸਆਈ ਅੰਮ੍ਰਿਤਪਾਲ ਸਿੰਘ ਸਬ ਇੰਸਪੈਕਟਰ ਬਣੇ
Publish Date: Sat, 21 Feb 2026 05:26 PM (IST)
Updated Date: Sun, 22 Feb 2026 04:07 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਥਾਣਾ ਰਾਮਪੁਰਾ ਫੂਲ ਸਿਟੀ ਵਿੱਚ ਸੇਵਾ ਨਿਭਾਅ ਰਹੇ ਏਐੱਸਆਈ. ਅੰਮ੍ਰਿਤਪਾਲ ਸਿੰਘ ਮੰਡੀ ਕਲਾਂ ਨੂੰ ਵਿਭਾਗ ਵੱਲੋਂ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਦੀ ਅਗਵਾਈ ਹੇਠ ਵਿਸ਼ੇਸ਼ ‘ਪਿੱਪਿੰਗ ਸਮਾਰੋਹ’ ਕਰਵਾਇਆ ਗਿਆ, ਜਿਸ ’ਚ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਰਹੇ। ਸਮਾਗਮ ਦੌਰਾਨ ਅਧਿਕਾਰੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਮੋਢਿਆਂ ’ਤੇ ਸਬ ਇੰਸਪੈਕਟਰ ਦੀ ਨਵੀਂ ਰੈਂਕ ਦੇ ਨਿਸ਼ਾਨ ਲਗਾ ਕੇ ਉਨ੍ਹਾਂ ਨੂੰ ਤਰੱਕੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਐੱਸਐੱਸਪੀ ਨੇ ਕਿਹਾ ਕਿ ਤਰੱਕੀ ਵਿਭਾਗ ਵੱਲੋਂ ਕੀਤੀ ਗਈ ਮਿਹਨਤ ਤੇ ਇਮਾਨਦਾਰੀ ਦੀ ਕਦਰ ਹੈ। ਨਵੀਂ ਜ਼ਿੰਮੇਵਾਰੀ ਨਾਲ ਫ਼ਰਜ਼ਾਂ ਦਾ ਦਾਇਰਾ ਵੀ ਵਧ ਜਾਂਦਾ ਹੈ ਤੇ ਲੋਕਾਂ ਦੀਆਂ ਆਸਾਂ ‘ਤੇ ਖਰਾ ਉਤਰਨਾ ਹਰ ਅਧਿਕਾਰੀ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਨਵੀਂ ਰੈਂਕ ਹਾਸਲ ਕਰਨ ਵਾਲੇ ਅਧਿਕਾਰੀਆਂ ਨੂੰ ਕਾਨੂੰਨ-ਵਿਵਸਥਾ ਕਾਇਮ ਰੱਖਣ, ਨਸ਼ਾ ਵਿਰੋਧੀ ਮੁਹਿੰਮ ਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਤਰੱਕੀ ਪ੍ਰਾਪਤ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਫ਼ਰਜ਼ ਹੋਰ ਵੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਤੇ ਜਨਤਾ ਦੀ ਸੇਵਾ ਨੂੰ ਸਭ ਤੋਂ ਉੱਚਾ ਦਰਜਾ ਦੇਣਗੇ। ਅੰਤ ’ਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।