ਨਸ਼ਾ ਤਸਕਰੀ ਦੇ ਦੋਸ਼ ’ਚ 5 ਵਿਅਕਤੀ ਅੜਿੱਕੇ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 5 ਵਿਅਕਤੀ ਗ੍ਰਿਫ਼ਤਾਰ
Publish Date: Sun, 22 Feb 2026 04:26 PM (IST)
Updated Date: Mon, 23 Feb 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਰਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ’ਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਹੈਰੋਇਨ ਤੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਪੁਲਿਸ ਨੇ ਪਿੰਡ ਬਹਿਮਣ ਦੀਵਾਨਾ ਨੇੜੇ ਹਰਜਿੰਦਰ ਸਿੰਘ ਵਾਸੀ ਬਹਿਮਣ ਦੀਵਾਨਾ ਨੂੰ 6.28 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਮੁਲਜ਼ਮ ਰਾਜਵਿੰਦਰ ਸਿੰਘ ਵਾਸੀ ਨਥਾਣਾ ਨੂੰ 2.5 ਗ੍ਰਾਮ ਹੈਰੋਇਨ ਸਮੇਤ ਪਿੰਡ ਨਾਥਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਦਾ ਫੂਲ ਪੁਲਿਸ ਨੇ ਮੁਲਜ਼ਮ ਵਿਸ਼ਾਲ ਸਿੰਘ ਵਾਸੀ ਭਾਈਰੂਪਾ ਨੂੰ 4 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਕੋਟਫੱਤਾ ਪੁਲਿਸ ਨੇ ਪਿੰਡ ਕੋਟਫੱਤਾ ਨੇਡੇ ਮੁਲਜ਼ਮ ਜਗਮੇਲ ਸਿੰਘ ਵਾਸੀ ਗਹਿਰੀ ਦੇਵੀ ਨਗਰ ਬਠਿੰਡਾ ਨੂੰ 135 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਪਰ ਬਾਅਦ ’ਚ ਉਕਤ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਰਾਮਾਂ ਪੁਲਿਸ ਨੇ ਮੁਲਜ਼ਮ ਸੁਖਪਾਲ ਸਿੰਘ ਵਾਸੀ ਰਾਮਾਂ ਮੰਡੀ ਨੂੰ 105 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ’ਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।