ਪਿੰਡ ਜਿਊਂਦ ’ਚ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ
ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੀ ਵਿਸ਼ੇਸ਼ ਮੀਟਿੰਗ ਹੋਈ
Publish Date: Sun, 22 Feb 2026 04:28 PM (IST)
Updated Date: Mon, 23 Feb 2026 04:01 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਅੱਜ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੀ ਇਕ ਵਿਸ਼ੇਸ਼ ਮੀਟਿੰਗ ਨਿਊ ਜੰਤਾ ਤੇ ਗੁਰੂ ਨਾਨਕ ਟੈਕਸੀ ਸਟੈਂਡ ਵਿਖੇ ਹੋਈ। ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਸ਼ਾਮਲ ਹੋਏ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪਿੰਡ ਜਿਊਦ ਤੇ ਹੋਰਾਂ ਥਾਵਾਂ ਤੇ ਪੁਲਿਸ ਜਬਰ ਦੀ ਸਖ਼ਤ ਨਿਖੇਧੀ ਕੀਤੀ ਗਈ। ਅੱਜ ਦੀ ਮੀਟਿੰਗ ਵਿਚ ਜਥੇਬੰਦੀ ਵਿਚ ਵਾਧਾ ਕਰਦੇ ਹੋਏ ਯੂਨੀਅਨ ਇਕਾਈ ਦੀ ਚੋਣ ਕੀਤੀ ਗਈ। ਜਿਸ ਵਿਚ ਨਿਊ ਜੰਤਾ ਤੇ ਗੁਰੂ ਨਾਨਕ ਟੈਕਸੀ ਸਟੈਂਡ ਵਿਖੇ ਮਾਲਵਾ ਕਿਸਾਨ ਯੂਨੀਅਨ ਦੀ ਇਕਾਈ ਦੇ ਪ੍ਰਧਾਨ ਸੋਹਣ ਸਿੰਘ, ਵਾਇਸ ਪ੍ਰਧਾਨ ਸਵਰਨ ਸਿੰਘ, ਸੈਕਟਰੀ ਅਜੈਬ ਸਿੰਘ, ਡੈਲੀਗੇਟ ਗੁਰਦੀਪ ਸਿੰਘ, ਖਜ਼ਾਨਚੀ ਇੰਦਰ ਸਿੰਘ ਲਾਲੀ ਤੋਂ ਇਲਾਵਾ ਰਾਜੂ ਸਿੰਘ, ਕਾਕਾ ਸਿੰਘ, ਬਲਵੀਰ ਸਿੰਘ, ਤਰਸੇਮ ਸਿੰਘ, ਜੁਗਰਾਜ ਸਿੰਘ, ਰੁਲਿਆ ਸਿੰਘ, ਤੇਜ਼ਾ ਸਿੰਘ ਅਤੇ ਹੋਰ ਬਹੁਤ ਸਾਰੇ ਮੈਂਬਰਾਂ ਸ਼ਾਮਲ ਹੋਏ।