ਕੁੱਟਮਾਰ ਦੇ ਦੋਸ਼ ’ਚ 5 ਜਣਿਆਂ ਖ਼ਿਲਾਫ਼ ਕੇਸ
ਕੁੱਟਮਾਰ ਦੇ ਦੋਸ਼ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sun, 22 Feb 2026 04:34 PM (IST)
Updated Date: Mon, 23 Feb 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਰਾਮਾਂ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅੰਕਿਤ ਉਪਧਿਆ ਵਾਸੀ ਰਾਮਾਂ ਮੰਡੀ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਪਿੰਡ ਰਾਮਸਰਾ ਨੇੜੇ ਜਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਨਾਰੰਗ , ਮਨਪ੍ਰੀਤ ਸਿੰਘ ਵਾਸੀ ਦੇਸੂ ਮਲਕਾਣਾ ਤੇ ਗੁਰਦਾਸ ਸਿੰਘ ਵਾਸੀ ਮਿਠੜੀ ਨੇ ਆਪਣੇ ਦੋ ਅਣਪਛਾਤੇ ਸਾਥੀਆਂ ਨਾਲ ਉਸ ਦੀ ਪੁਰਾਣੀ ਰੰਜਿਸ ਤਹਿਤ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।