ਬਾਈਕ ਸਵਾਰ ਨੇ ਨੌਜਵਾਨ ਨੂੰ ਮਾਰੀ ਟੱਕਰ, ਮਾਮਲਾ ਦਰਜ
ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਟੱਕਰ ਮਾਰੀ, ਮਾਮਲਾ ਦਰਜ
Publish Date: Sun, 22 Feb 2026 04:35 PM (IST)
Updated Date: Mon, 23 Feb 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਪੈਦਲ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਨੇਹੀਆਵਾਲਾ ਪੁਲਿਸ ਨੇ ਦੋਸ਼ੀ ਮੋਟਰਸਾਈਕਲ ਸਵਾਰ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਰਾਣੀ ਕੌਰ ਵਾਸੀ ਪਿੰਡ ਜੀਦਾ ਨੇ ਦੱਸਿਆ ਕਿ ਉਸ ਦਾ ਪੁੱਤਰ ਅਰਮਾਨ ਸਿੰਘ (ਉਮਰ ਕਰੀਬ 22 ਸਾਲ) ਪਿੰਡ ਵਿਚ ਪੈਦਲ ਜਾ ਰਿਹਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਵਾਸੀ ਪਿੰਡ ਜੀਦਾ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਨਾਲ ਅਰਮਾਨ ਸਿੰਘ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਹਾਦਸੇ ’ਚ ਅਰਮਾਨ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।